ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਠੰਡੇ ਮਿੱਠੇ ਜਲ ਦੀ ਸ਼ਬੀਲ ਨਾਲ ਗੁਰੂ ਕਾ ਅਤੁੱਟ ਲੰਗਰ ਵਰਤਿਆ 

ਮਹਿਤਪੁਰ,(ਸਮਾਜ ਵੀਕਲੀ)  –  ਗੁਰਦੁਆਰਾ ਭਾਈ ਜਵਾਹਰ ਸਿੰਘ ਵਾਲਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਤਿੰਨ ਦਿਨਾਂ ਤੋਂ ਅਰੰਭ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸੱਜੇ ਦਿਵਾਨ ਅੰਦਰ ਭਾਈ ਕਰਮਜੀਤ ਸਿੰਘ ਸੁਲਤਾਨਪੁਰ ਲੋਧੀ ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਕੀਤਾ ਅਤੇ ਛੋਟੀਆਂ ਬੱਚੀਆਂ ਵੱਲੋਂ ਵੀਰ ਰਸ ਦੀਆਂ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰ ਦਿੱਤਾ।
ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਤੇ ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਜਵਾਹਰ ਸਿੰਘ ਵਾਲਾ ਤੋਂ ਇਲਾਵਾ ਭਾਈ ਹਰਪ੍ਰੀਤ ਸਿੰਘ ਮੱਟੂ, ਭਾਈ ਕੁਲਵਿੰਦਰ ਸਿੰਘ ਰਾਣਾ, ਸਤਿੰਦਰ ਸਿੰਘ ਸੰਧੂ, ਭਾਈ ਬਲਬੀਰ ਸਿੰਘ, ਭਾਈ ਅਮਰੀਕ ਸਿੰਘ, ਹੈਡ ਗ੍ਰੰਥੀ ਕਰਮਪ੍ਰੀਤ ਸਿੰਘ, ਭਾਈ ਜਸਕਰਨ ਸਿੰਘ, ਪਿੰਦਰਜੀਤ ਸਿੰਘ, ਭਾਈ ਅਮਰੀਕ ਸਿੰਘ, ਭਾਈ ਸਹਿਜ ਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਚੀਮਾ, ਭਾਈ ਜਸਕਰਨ ਸਿੰਘ ਰੰਧਾਵਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 11/06/2024
Next articleਜੇ ਡੀ ਜੀ ਦੀਆਂ ਚਾਰ ਰਚਨਾਵਾਂ