ਖੇਡਾਂ ਵਿਚ ਮੱਲਾ ਮਾਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ,ਜਿਲ੍ਹਾ ਪ੍ਰੀਸ਼ਦ ਮੈਂਬਰ ਰਾਜਵੀਰ ਸਿੰਘ ਨੇ ਵਧਾਇਆ ਖਿਡਾਰੀਆ ਦਾ ਹੌਂਸਲਾ

ਖੇਡਾਂ ਵਿਚ ਮੱਲਾ ਮਾਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ
ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਖੇਡਾਂ ਖੇਡਣ ਵਾਲੇ ਖਿਡਾਰੀ ਦੇਸ਼ ਦੀ ਸ਼ਾਨ ਹੁੰਦੇ ਹਨ। ਅੱਜ ਜਦੋਂ ਸਾਡੀ ਨੌਜਵਾਨ ਪੀੜੀ ਨਸ਼ਿਆਂ ਦੀ ਦਲਦਲ ਵਿੱਚ ਡੁੱਬ ਰਹੀ ਹੈ ਅਜਿਹੇ ਵਿਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨਾ ਬਹੁਤ ਹੀ ਵਡਮੁੱਲਾ ਕਾਰਜ ਹੈ।ਬੀਤੇ ਕੱਲ ਨੇੜਲੇ ਪਿੰਡ ਖਡਿਆਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਵੀਰ ਸਿੰਘ ਖਡਿਆਲ ਭਾਜਪਾ ਆਗੂ ਅਤੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਗਗਨਦੀਪ ਸਿੰਘ ਗੱਗ ਦੀ ਅਗਵਾਈ ਵਿੱਚ ਪਿੰਡ ਦੇ ਕ੍ਰਿਕਟ ਵਿਚ ਮੱਲਾ ਮਾਰਨ ਵਾਲੇ ਨੌਜਵਾਨਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ।ਇਸ ਮੌਕੇ ਅੰਡਰ 20 ਅਤੇ ਓਪਨ ਵਰਗ ਵਿੱਚ ਖੇਡਣ ਵਾਲੇ ਖਿਡਾਰੀਆਂ ਨੂੰ ਜਿਲ੍ਹਾ ਪ੍ਰੀਸ਼ਦ ਮੈਂਬਰ ਰਾਜਵੀਰ ਸਿੰਘ ਨੇ ਜਿੱਥੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਉੱਥੇ ਹੀ ਪਾਰਟੀ ਦਾ ਪ੍ਰਬੰਧ ਵੀ ਕੀਤਾ। ਉਹਨਾਂ ਕਿਹਾ ਕਿ ਸਾਨੂੰ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਪਿੰਡ ਦਾ ਨਾਮ ਰੌਸ਼ਨ ਕਰਨ ਵਾਲੇ ਹਰ ਸ਼ਖਸ ਦਾ ਮਾਣ ਸਨਮਾਨ ਕਰਨਾ ਚਾਹੀਦਾ ਹੈ।
ਉਹਨਾਂ ਭਰੋਸਾ ਦਿੱਤਾ ਕਿ ਉਹ ਹਰ ਵੇਲੇ ਇਹਨਾਂ ਨੌਜਵਾਨਾਂ ਨਾਲ ਮੋਢਾ ਜੋੜ ਕੇ ਖੜਨਗੇ।ਇਸ ਮੌਕੇ ਪ੍ਰਧਾਨ ਗਗਨਦੀਪ ਸਿੰਘ ਗੱਗ਼ ਨੇ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੀ ਅਗਵਾਈ ਵਿੱਚ ਹਰ ਸਾਲ ਕ੍ਰਿਕਟ ਟੂਰਨਾਂਮੈਂਟ ਕਰਵਾ ਰਹੇ ਹਨ। ਜਿਸ ਨਾਲ ਸਾਡੇ ਨੌਜਵਾਨਾਂ ਨੂੰ ਇਸ ਖੇਡ ਦੀ ਚਿਣਗ ਲੱਗੀ ਹੈ। ਅੱਜ ਸਾਡੇ ਪਿੰਡ ਦੇ ਨੌਜਵਾਨ ਵੀ ਇਸ ਖੇਡ ਵਿਚ ਚੰਗਾ ਨਾਮਣਾ ਖੱਟ ਰਹੇ ਹਨ।ਇਸ ਮੌਕੇ  ਪ੍ਰਸਿੱਧ ਬੁਲਾਰੇ ਸਤਪਾਲ ਮਾਹੀ, ਕਲੱਬ ਖ਼ਜਾਨਚੀ ਪ੍ਰਗਟ ਸਿੰਘ ਪੰਚ, ਬੀਰਬਲ ਸਿੰਘ ਨਿੰਮਾ, ਡਾਕਟਰ ਬਲਵਿੰਦਰ ਸਿੰਘ, ਹਰਬੰਸ ਸਿੰਘ ਬੰਸਾ, ਸੱਖਣ ਸਿੰਘ, ਗੁਰਜੰਟ ਸਿੰਘ,ਕ੍ਰਿਕਟ ਖਿਡਾਰੀ ਜਗਤਾਰ ਸਿੰਘ ਤਾਰੀ, ਰਿੰਕੂ ਸਿੰਘ , ਗੁਰਦੀਪ ਸਿੰਘ, ਗੁਰਪਿਆਰ ਸਿੰਘ, ਬਿੱਕਰ ਸਿੰਘ, ਇਮਰਾਨ ਖਾਨ, ਗੁੰਨਾ,ਗੁਰੀ, ਨਵੀ, ਗੱਗੀ, ਦੁਦੀ ਆਦਿ ਹਾਜ਼ਰ ਸਨ।ਇਸ ਮੌਕੇ ਕ੍ਰਿਕਟ ਖ਼ਿਡਾਰੀਆਂ ਨੇ ਸਭ ਦਾ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪ੍ਰਭ ਆਸਰਾ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Next articleਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ