ਜਲੰਧਰ — ਬੁੱਧਵਾਰ ਨੂੰ ਜਲੰਧਰ ਦੇ ਬੱਸ ਸਟੈਂਡ ਨੇੜੇ ਜੀਐੱਸਟੀ ਬਿਲਡਿੰਗ ਦੀ ਪੰਜਵੀਂ ਮੰਜ਼ਿਲ ‘ਚ ਅੱਗ ਲੱਗ ਗਈ। ਜਿਸ ਕਾਰਨ ਉਥੇ ਹਫੜਾ-ਦਫੜੀ ਮੱਚ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਸਟਾਫ਼ ਨੂੰ ਉਥੋਂ ਬਾਹਰ ਕੱਢਿਆ ਗਿਆ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ, ਜਾਣਕਾਰੀ ਦਿੰਦਿਆਂ ਮੌਕੇ ‘ਤੇ ਮੌਜੂਦ ਜੀਐੱਸਟੀ ਭਵਨ ਦੇ ਅਧਿਕਾਰੀ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ ਉਪਰੋਂ ਧੂੰਆਂ ਨਿਕਲਦਾ ਦੇਖਿਆ ਗਿਆ। ਜਿਸ ਤੋਂ ਬਾਅਦ ਉਥੇ ਮੌਜੂਦ ਸਟਾਫ ਨੇ ਤੁਰੰਤ ਬਾਹਰ ਕੱਢਿਆ। ਕੁਝ ਹੀ ਸਮੇਂ ਵਿੱਚ ਅੱਗ ਇੰਨੀ ਵੱਧ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੇ ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਅੱਗ ‘ਤੇ ਕਾਬੂ ਪਾਉਣ ਲਈ ਵਿਭਾਗ ਦੀਆਂ 5 ਗੱਡੀਆਂ ਜਲੰਧਰ ਤੋਂ ਮੰਗਵਾਈਆਂ ਗਈਆਂ ਜਦਕਿ ਕਰਤਾਰਪੁਰ, ਫਗਵਾੜਾ ਅਤੇ ਲੁਧਿਆਣਾ ਤੋਂ ਵੀ ਵਿਭਾਗ ਦੀਆਂ ਗੱਡੀਆਂ ਮੰਗਵਾਈਆਂ ਗਈਆਂ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly