ਜਲੰਧਰ-ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਦਾ ਆਗਮਨ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਸਵੇਰੇ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਦੀ ਸੇਵਾ ਬੀਬੀ ਪ੍ਰੀਆ ਦਿਓਲ ਨਗਰ ਦੇ ਪਰਿਵਾਰ ਵੱਲੋਂ ਕੀਤੀ ਗਈ ਭੋਗ ਉਪਰੰਤ ਪਿਛਲੇ 48 ਦਿਨਾਂ ਤੋਂ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਪਾਏ ਗਏ ਭਾਈ ਬਲਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਭੁਪਿੰਦਰ ਪਾਲ ਸਿੰਘ ਖਾਲਸਾ ਪ੍ਰਧਾਨ ਨੇ ਸੰਗਤਾਂ ਨੂੰ ਪ੍ਰਕਾਸ਼ ਦਿਵਸ ਤੇ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਇਸ ਮੌਕੇ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ ਇਸ ਸ਼ੁਭ ਅਫਸਰ ਤੇ ਸਰਦਾਰ ਹਰਜਿੰਦਰ ਸਿੰਘ ਧਮੀਜਾ ,ਅਵਤਾਰ ਸਿੰਘ ਮੱਕੜ, ਰਣਜੀਤ ਸਿੰਘ, ਸੁਰਜੀਤ ਕੌਰ ਬਜਾਜ, ਜੋਗਿੰਦਰ ਕੌਰ, ਜਸਵੰਤ ਕੌਰ, ਰਾਜ ਕੌਰ, ਡਾਕਟਰ ਜਗਜੀਤ ਕੌਰ ਬਜਾਜ, ਐਮਪੀ ਸਿੰਘ, ਕਵਲਜੀਤ ਕੌਰ ਪੱਪੂ ਚਾਵਲਾ, ਪ੍ਰਿਤਪਾਲ ਸਿੰਘ, ਰਵਿੰਦਰ ਸਿੰਘ, ਮਨਜੀਤ ਸਿੰਘ ਆਦੀ ਧਾਰਮਿਕ ਆਗੂਆਂ ਨੇ ਹਾਜ਼ਰੀ ਭਰੀ ਸਮਾਪਤੀ ਤੇ ਮੀਸੇ ਪ੍ਰਸ਼ਾਦ ਦੇਵ ਦਾ ਲੰਗਰ ਸਵੇਰੇ ਸ਼ਾਮ ਵਰਤਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



