ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਸਥਾਨਕ ਪਿੰਡ ਛੋਕਰਾਂ ਤੋਂ ਅੱਪਰਾ ਰੋਡ ‘ਤੇ ਦਾਣਾ ਮੰਡੀ ਦੇ ਸਾਹਮਣੇ ਸੰਤ ਰਾਮ ਪੰਚਾਇਤ ਮੈਂਬਰ ਛੋਕਰਾਂ ਤੇ ਗੁਰਦੀਪ ਸਿੰਘ ਪਿੰਕਾ ਛੋਕਰਾ਼ ਵਲੋਂ ਸਮੂਹ ਮਾਰਕੀਟ ਦੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਛੋਲੇ ਪੂੜੀਆਂ ਦਾ ਲੰਗਰ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਗਿਆਨੀ ਰੌਸ਼ਨ ਲਾਲ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਕਿਰਤ ਕਮਾਈ ਚੋਂ ਦਸਵੰਧ ਕੱਢ ਕੇ ਮਨੁੱਖਤਾ ਦੀ ਸੇਵਾ ਲਈ ਕਾਰਜ ਕਰਦੇ ਰਹਿਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਦਾਨੀ ਸੱਜਣਾਂ ਤੇ ਸਮੂਹ ਦੁਕਾਨਦਾਰਾਂ ਵਲੋਂ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮੂਹ ਸੇਵਾਦਾਰਾਂ ਨੇ ਰਾਹਗੀਰਾਂ ਨੂੰ ਤਪਦੀ ਗਰਮੀ ਵਿੱਚ ਠੰਡਾ ਮਿੱਠਾ ਜਲ ਛਕਾਇਆ ਤੇ ਛੋਲੇ ਪੂੜੀਆਂ ਦਾ ਲੰਗਰ ਵਰਤਾਉਣ ਦੀ ਸੇਵਾ ਕੀਤੀ। ਇਸ ਮੌਕੇ ਬੀਬੀਆਂ ਭੈਣਾਂ ਨੇ ਵੀ ਵੱਧ ਚੜ੍ਹ ਕੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ। ਇਸ ਮੌਕੇ ਪਿੰਡ ਛੋਕਰਾਂ ਤੇ ਦਾਣਾ ਮੰਡੀ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੇ ਸੇਵਾ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly