ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸਮਾਜ ਭਲਾਈ ਅਤੇ ਵਿਕਾਸ ਕੰਮਾਂ ਲਈ ਸਰਗਰਮ ਸੰਸਥਾਵਾਂ ਅਤੇ ਸੁਸਾਇਟੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿੱਤੀ ਮਦਦ ਤਹਿਤ ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਕਲੋਨੀ ਦੇ ਵਿਕਾਸ ਲਈ 50 ਹਜ਼ਾਰ ਰੁਪਏ ਗ੍ਰਾਂਟ ਦਾ ਚੌਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਖੇਤਰ ਵਿਚ ਬੇਮਿਸਾਲ ਵਿਕਾਸ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬੇਮਿਸਾਲ ਵਿਕਾਸ ਕਰਵਾ ਰਹੀ ਹੈ, ਜਿਸ ਦੇ ਚੱਲਦਿਆਂ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਵਿਚ ਵੱਡਾ ਸੁਧਾਰ ਹੋਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਕੰਮਾਂ ਵਿਚ ਲੱਗੀਆਂ ਸੰਸਥਾਵਾਂ ਅਤੇ ਸੁਸਾਇਟੀਆਂ ਦੇ ਭਵਿੱਖ ਵਿਚ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ, ਤਾਂ ਜੋ ਵਿਕਾਸ ਕੰਮਾਂ ਵਿਚ ਕੋਈ ਰੁਕਾਵਟ ਨਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕ ਹਿੱਤ ਅਤੇ ਸਮਾਜਿਕ ਕੰਮਾਂ ਵਿਚ ਸਰਗਰਮ ਸਭਾਵਾਂ, ਸੁਸਾਇਟੀਆਂ ਅਤੇ ਸੰਸਥਾਵਾਂ ਨੂੰ ਲੋੜ ਪੈਣ ’ਤੇ ਭਲਾਈ ਕੰਮਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰੁਕਮਣ ਗੁਪਤਾ, ਸੰਤੋਸ਼ ਕੁਮਾਰ, ਜਤਿੰਦਰ ਕੁਮਾਰ, ਰਘੂ, ਲਖਨ, ਦਵਿੰਦਰ ਕੁਮਾਰ, ਕਿਸ਼ਨ ਕੁਮਾਰ ਤੋਂ ਇਲਾਵਾ ਸੁਸਾਇਟੀ ਦੇ ਹੋਰ ਮੈਂਬਰ ਵੀ ਮੌਦੂਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly