ਸਾਹਿਤਕ ਇਕੱਤਰਤਾ 07 ਜੁਲਾਈ ਨੂੰ ਹੋਵੇਗੀ

ਪੰਜਾਬੀ ਸਾਹਿਤ ਸਭਾ ਧੂਰੀ ਜਿਲ੍ਹਾ ਸੰਗਰੂਰ
ਧੂਰੀ (ਸਮਾਜ ਵੀਕਲੀ) (ਰਮੇਸ਼ਵਰ ਸਿੰਘ ) ਪੰਜਾਬੀ ਸਾਹਿਤ ਸਭਾ ਧੂਰੀ ਜਿਲ੍ਹਾ ਸੰਗਰੂਰ ਦੀ ਮਾਸਿਕ ਇਕੱਤਰਤਾ ਹਰ ਵਾਰੀ ਦੀ ਤਰ੍ਹਾਂ ਪਹਿਲੇ ਐਤਵਾਰ 07 ਜੁਲਾਈ ਨੂੰ ਸਵੇਰੇ 10 ਵਜੇ ਸਭਾ ਦੇ ਆਪਣੇ ਦਫ਼ਤਰ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਵੇਗੀ ।
         ਪ੍ਰੈਸ ਨਾਲ਼ ਇਹ ਜਾਣਕਾਰੀ ਸਾਂਝੀ ਕਰਦਿਆਂ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਅਤੇ ਜਨਰਲ ਸਕੱਤਰ ਚਰਨਜੀਤ ਸਿੰਘ ਮੀਮਸਾ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਸ਼ਰਧਾਂਜਲੀ , ਭਾਸ਼ਾ ਵਿਭਾਗ ਪਟਿਆਲਾ ਦੇ ਨਵ ਨਿਯੁਕਤ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੂੰ ਮੁਬਾਰਕਬਾਦ , ਬੀਤੇਂ ਦਿਨੀਂ ਲਾਗੂ ਹੋਏ ਕਾਨੂੰਨਾਂ ਦੇ ਚੰਗੇ ਮਾੜੇ ਪੱਖਾਂ ਬਾਰੇ ਵਿਚਾਰ , ਸਾਹਿਤਕ ਚਰਚਾ ਅਤੇ ਸਾਵਣ ਕਵੀ ਦਰਬਾਰ ਵੀ ਹੋਵੇਗਾ ।
          ਸਭਾ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਸਾਹਿਤਕ ਅਤੇ ਸੱਭਿਆਚਾਰਕ ਪ੍ਰੇਮੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਸਨਿਮਰ ਬੇਨਤੀ ਕੀਤੀ ਜਾਂਦੀ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous article“ਸ਼ਾਨਦਾਰਤਾ ਤੋਂ ਪ੍ਰੇਰਿਤ, ਦਇਆ ਨਾਲ ਪ੍ਰੇਰਿਤ ਨੌਜਵਾਨ ਨਸ਼ੇ ਦੀ ਸਥਿਤੀ ਨੂੰ ਬਦਲ ਸਕਦੇ ਹਨ”- ਸ ਚਮਨ ਸਿੰਘ
Next articleਦੇਹਾਤ ਪੁਲਿਸ ਨੇ 50 ਲੱਖ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ