ਜੀ. ਪੀ. ਐੱਫ ਅਡਵਾਂਸ ਦੇ ਬਿੱਲ ਅਪ੍ਰੈਲ ਮਹੀਨੇ ਤੋਂ ਰੁਲ਼ ਰਹੇ ਨੇ ਖਜ਼ਾਨਾ ਦਫਤਰਾਂ ਵਿੱਚ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

*ਖਜ਼ਾਨਾ ਨੱਕੋ ਨੱਕ ਭਰੇ ਹੋਣ ਦੇ ਪੰਜਾਬ ਸਰਕਾਰ ਦੇ ਦਾਅਵੇ ਠੁੱਸ:- ਸੁਖਵਿੰਦਰ ਸਿੰਘ ਚਾਹਲ*

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)- ਪੰਜਾਬ ਦੇ ਬਹੁਤੇ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਜੀ ਪੀ ਐਫ ਅਡਵਾਂਸ ਦੀਆਂ ਫਾਇਲਾਂ ਅਪ੍ਰੈਲ ਮਹੀਨੇ ਤੋਂ ਖਜ਼ਾਨਾ ਦਫਤਰਾਂ ਵਿੱਚ ਧੂੜ ਫੱਕ ਰਹੀਆਂ ਹਨ ਪਰ ਬਿਲ ਪਾਸ ਨਹੀਂ ਹੋ ਰਹੇ।  ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ  ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾ, ਪ੍ਰੈੱਸ ਸਕੱਤਰ ਕਰਨੈਲ ਫਿਲੌਰ ਨੇ ਕਿਹਾ ਹੈ ਕਿ ਇੱਕ ਪਾਸੇ ਤਾਂ ਸਰਕਾਰ ਦੇ ਮੁੱਖ ਮੰਤਰੀ ਸਟੇਜਾਂ ਤੇ ਇਹ ਕਹਿੰਦੇ ਨਹੀਂ ਥੱਕਦੇ ਕਿ ਪੰਜਾਬ ਦਾ ਖਜ਼ਾਨਾ ਨੱਕੋ ਨੱਕ ਭਰਿਆ ਪਿਆ ਹੈ ਤੇ ਦੂਸਰੇ ਪਾਸੇ ਮੁਲਾਜਮਾ ਦੇ ਜੀ ਪੀ ਐਫ ਅਡਵਾਂਸ ਦੇ ਬਿੱਲ ਖਜ਼ਾਨਾ ਨਾ ਹੋਣ ਦਾ ਬਹਾਨਾ ਲਗੇ ਕੇ ਕਈ ਮਹੀਨਿਆਂ ਤੋਂ ਰੋਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜਮ ਜਾਂ ਅਧਿਆਪਕ ਜੀ ਪੀ ਐਫ ਲੋੜ ਵੇਲੇ ਹੀ ਅਪਲਾਈ ਕਰਦੇ ਹਨ ਜਦੋਂ ਉਨ੍ਹਾਂ ਨੂੰ ਸਖਤ ਜਰੂਰਤ ਹੁੰਦੀ ਹੈ ਜਿਵੇਂ ਬੇਟੇ ਜਾਂ ਬੇਟੀ ਦਾ ਵਿਆਹ ਕਰਨਾ, ਬੱਚੇ ਨੂੰ ਵਿਦੇਸ਼ ਭੇਜਣਾ ਜਾਂ ਬੱਚਿਆਂ ਦੀ ਉਚੇਰੀ ਸਿੱਖਿਆ ਵਾਸਤੇ। ਜੇ ਮੁਲਾਜਮਾ ਨੂੰ ਉਹਨਾਂ ਦੇ ਉਮਰ ਭਰ ਦੇ ਜੋੜੇ ਹੋਏ ਪੈਸੇ ਵੀ ਸਮੇਂ ਸਿਰ ਨਹੀਂ ਮਿਲਣੇ ਤਾਂ ਪੰਜਾਬ ਸਰਕਾਰ ਵਲੋਂ ਵੱਡੇ ਵੱਡੇ ਦਾਅਵੇ ਕਰਨ ਦੇ ਕੀ ਅਰਬ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਜਮਾਂ ਦੇ ਜੀ ਪੀ ਐਫ ਅਡਵਾਂਸ ਦੇ ਪੈਡਿੰਗ ਕੇਸਾਂ ਦਾ ਤਰੁੰਤ ਨਿਪਟਾਰਾ ਕੀਤਾ ਜਾਵੇ। ਇਸ ਸਮੇਂ ਬਲਵਿੰਦਰ ਸਿੰਘ ਭੁੱਟੋ ਜਥੇਬੰਧਕ ਸਕੱਤਰ, ਜਸਵਿੰਦਰ ਸਮਾਣਾ ਸਹਾਇਕ ਜਥੇਬੰਧਕ ਸਕੱਤਰ, ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾਂ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ,ਦਿਲਦਾਰ ਭੰਡਾਲ਼ ਤੇ ਗਣੇਸ਼ ਭਗਤ ਤੋਂ  ਬਿਨਾਂ ਦਿਲਦਾਰ ਭੰਡਾਲ਼, ਗੁਰਦੀਪ ਸਿੰਘ ਬਾਜਵਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਸੁਭਾਸ਼ ਪਠਾਨਕੋਟ ਤੇ ਗਣੇਸ਼ ਭਗਤ ਸੁੱਚਾ ਸਿੰਘ ਟਰਪਈ, ਹਰਿੰਦਰ ਮੱਲੀਆਂ , ਬਲਦੇਵ ਸਿੰਘ ਬਰਾੜ , ਸਰਬਜੀਤ ਸਿੰਘ ਬਰਾੜ,ਪਰਮਜੀਤ ਸਿੰਘ ਸ਼ੋਰੇ ਵਾਲਾ, ਰਾਜੀਵ ਹਾਂਡਾ, ਕੁਲਦੀਪ ਪੁਰੋਵਾਲ, ਕਪੂਰਥਲਾ ਤੋਂ ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ ਮਾਨ,  ਨੂਰ ਮੁਹੰਮਦ, ਨਰਿੰਦਰ ਸਿੰਘ ਮਾਖਾ, ਜੱਜ ਪਾਲ ਸਿੰਘ ਬਾਜੇ ਕੇ,  ਮਨੋਹਰ ਲਾਲ ਸ਼ਰਮਾ, ਤੋਂ ਜਸਵਿੰਦਰ ਸਿੰਘ ਸਮਾਣਾ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ, ਦੇਵੀ ਦਿਆਲ  ਸਰਬਜੀਤ ਸਿੰਘ ਸੰਧੂ , ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਦਲਜੀਤ ਸਿੰਘ, ਰਣਜੀਤ ਸਿੰਘ, ਸੁਭਾਸ਼ ਪਠਾਨਕੋਟ, ਅਮ੍ਰਿਤਾਲ ਸਿੰਘ ਪਠਾਨਕੋਟ, ਧਰਮਿੰਦਰ ਭੰਗੂ, ਨਿਰਮੋਲਕ ਸਿੰਘ ਹੀਰਾ, ਸਰਬਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਗਲ਼ਵੱਟੀ, ਰਰੇਸ਼ ਕੁਮਾਰ, ਸੰਦੀਪ ਕੁਮਾਰ ਫਾਜ਼ਿਲਕਾ, ਪ੍ਰਭਜੀਤ ਸਿੰਘ ਰਸੂਲਪੁਰ, ਰਮਨਦੀਪ ਸਿੰਘ, ਸੁਖਬਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਕਮਲਦੀਪ ਸਿੰਘ, ਕੁਲ ਚਰਨ ਕੁਮਾਰ, ਨਵਤੇਜ ਸਿੰਘ ਲੁਧਿਆਣਾ, ਅਵਤਾਰ ਸਿੰਘ ਮਾਨਸਾ, ਕੁਲਦੀਪ ਕੌੜਾ, ਕੁਲਦੀਪ ਵਾਲੀਆ, ਵੇਦ ਪਰਕਾਸ਼, ਰਵੀ ਕੁਮਾਰ, ਪੁਸ਼ਪਿੰਦਰ ਹਰਪਾਲਪੁਰ, ਮੰਗਲ ਸਿਰ ਟਾਂਡਾ, ਜਤਿੰਦਰ ਸਿੰਘ ਫਰੀਦਕੋਟ, ਅਮਨਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ ਸੰਗਰੂਰ, ਹਰਮਨ ਦੀਪ ਸਿੰਘ, ਬਲਜੀਤ ਸਿੰਘ, ਰਮੇਸ਼ ਕੁਮਾਰ ਕਪੂਰਥਲਾ, ਪਰਦੀਪ ਸਿੰਘ, ਕਰਨੈਲ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਦੀਸ਼ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਰਜੇਸ਼ ਕੁਮਾਰ ਫਤਹਿਗੜ੍ਹ, ਮਨਜਿੰਦਰ ਸਿੰਘ ਲਾਡੀ, ਦਿਦਾਰ ਸਿੰਘ ਪਟਿਆਲਾ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਮੋਗਾ, ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਫਿਰੋਜ਼ਪੁਰ, ਅਮਨਦੀਪ ਫਾਜ਼ਿਲਕਾ, ਸੰਦੀਪ ਫਾਜ਼ਿਲਕਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਹਲਕਾ ਸੁਲਤਾਨਪੁਰ ਲੋਧੀ ਦੇ ਅਕਾਲੀ ਵਰਕਰ ਆਏ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ
Next articleਭੈਣਾਂ ਦੇ ਪਿਆਰ ਤੋਂ ਵੱਧ ਨਹੀਂ ਕੋਈ ਕੀਮਤੀ ਗਹਿਣਾਂ