ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸੰਤ ਦਇਆ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ

ਖੂਨ-ਦਾਨ ਸੰਸਾਰ ਵਿੱਚ ਮਨੁੱਖਤਾ ਦੀ ਸੱਭ ਵੱਡੀ ਸੇਵਾ-ਸੰਤ ਬਾਬਾ ਲੀਡਰ ਸਿੰਘ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸੰਤ ਬਾਬਾ ਦਇਆ ਸਿੰਘ ਜੀ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਲੀਡਰ ਸਿੰਘ ਜੀ ਦੀ ਰਹਿਨੁਮਾਈ ਹੇਠ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਜਰਨੈਲ਼ ਸਿੰਘ ਠੱਟਾ ਨਵਾ ਇੰਚਾਰਜ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ਹੇਠ 740ਵਾਂ ਮਹਾਨ ਖੂਨਦਾਨ ਕੈਂਪ ਗੁਰਦੂਆਰਾ ਟਾਹਲੀ ਸਾਹਿਬ ਬਲੇਰ ਖਾਨਪੁਰ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਸੰਤ ਬਾਬਾ ਲੀਡਰ ਸਿੰਘ ਨੇ ਕਿਹਾ ਕਿ  ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੱਨੁਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਲੋੜਵੰਦ ਮਰੀਜ਼ਾਂ ਲਈ ਹਰ ਤੰਦਰੁਸਤ ਇਨਸਾਨ ਤਿੰਨ ਮਹੀਨੇ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ ਖੂਨ-ਦਾਨ ਸੰਸਾਰ ਵਿੱਚ ਮਨੁੱਖਤਾ ਦੀ ਸੱਭ ਤੋਂ ਵੱਡੀ ਸੇਵਾ ਹੈ ਇਸ ਮੌਕੇ ਤੇ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਖੂਨਦਾਨ ਕਰਨ ਵਾਲੇ ਮਾਈਆਂ,ਭਾਈਆਂ ਅਤੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜਰਨੈਲ ਸਿੰਘ ਠਟਾ ਨਵਾ ਇੰਚਾਰਜ ਜਿਲਾ ਕਪੂਰਥਲਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਨੇ ਕਿਹਾ ਕਿ ਇੱਕਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ  ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਗੁਰਵਿੰਦਰ ਸਿੰਘ ਗਿੰਦਾ ਚਾਚਾ, ਜਗਜੀਤ ਸਿੰਘ, ਗੁਰਜੀਤ ਸਿੰਘ, ਜਗਜੀਤ ਸਿੰਘ ਜੱਗਾ, ਜਤਿੰਦਰ ਸਿੰਘ, ਫੋਜੀ ਬਿਲਗਾ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਅੱਖਰ ਮੰਚ ਵੱਲੋਂ ਕਾਰਜਕਾਨੀ ਖਜ਼ਾਨਾ ਅਫਸਰ ਜੈਮਲ ਸਿੰਘ ਦਾ ਅੱਖਰਾਂ ਦੇ ਤੋਹਫੇ ਨਾਲ ਵਿਸ਼ੇਸ਼ ਸਨਮਾਨ
Next article“ਰੁਸਤਮ-ਏ-ਹਿੰਦ ਦਾਰਾ ਸਿੰਘ ਨੂੰ ਯਾਦ ਕਰਦਿਆਂ”