ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਦੌਰੇ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਜੰਗ ਦੌਰਾਨ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਸ਼ਾਮਲ ਕਰਨ ਦਾ ਮੁੱਦਾ ਵੀ ਉਠਾਇਆ। ਇਸ ‘ਤੇ ਰੂਸੀ ਰਾਜਦੂਤ ਰੋਮਨ ਬਾਬੂਸ਼ਕਿਨ ਦਾ ਬਿਆਨ ਸਾਹਮਣੇ ਆਇਆ ਹੈ।
ਰੂਸ ਨੇ ਕਿਸੇ ਵੀ ਮੁਹਿੰਮ ਦੇ ਹਿੱਸੇ ਵਜੋਂ ਆਪਣੀ ਫੌਜ ਵਿੱਚ ਭਾਰਤੀਆਂ ਦੀ ਭਰਤੀ ਕਰਨ ਤੋਂ ਸਾਫ਼ ਇਨਕਾਰ ਕੀਤਾ ਹੈ। ਭਾਰਤ ਵਿੱਚ ਰੂਸ ਦੇ ਰਾਜਦੂਤ ਇੰਚਾਰਜ ਰੋਮਨ ਬਾਬੂਸ਼ਕਿਨ ਨੇ ਕਿਹਾ ਕਿ ਰੂਸ ਨੇ ਕਿਸੇ ਵੀ ਅਪਰੇਸ਼ਨ ਤਹਿਤ ਭਾਰਤੀਆਂ ਨੂੰ ਆਪਣੀ ਫੌਜ ਵਿੱਚ ਸ਼ਾਮਲ ਨਹੀਂ ਕੀਤਾ ਹੈ ਅਤੇ ਨਾ ਹੀ ਉਹ ਅਜਿਹਾ ਕਰਨਾ ਚਾਹੁੰਦਾ ਹੈ।
ਇਸ ਦੇ ਨਾਲ ਹੀ ਰਾਜਦੂਤ ਨੇ ਇਹ ਵੀ ਭਰੋਸਾ ਦਿੱਤਾ ਕਿ ਜਿਸ ਵੀ ਹਾਲਾਤ ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਏ ਹਨ, ਉਨ੍ਹਾਂ ਨੂੰ ਜਲਦੀ ਹੀ ਭਾਰਤ ਭੇਜਿਆ ਜਾਵੇਗਾ। ਦੱਸ ਦੇਈਏ ਕਿ ਪੀਐਮ ਮੋਦੀ ਵੱਲੋਂ ਇਹ ਮੁੱਦਾ ਉਠਾਉਣ ਤੋਂ ਬਾਅਦ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸਾਰੇ ਭਾਰਤੀਆਂ ਨੂੰ ਘਰ ਭੇਜਣ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਮੌਜੂਦਾ ਸਮੇਂ ਵਿੱਚ ਵੱਧ ਤੋਂ ਵੱਧ ਸੌ ਭਾਰਤੀ ਉੱਥੇ ਦੀ ਫ਼ੌਜ ਨਾਲ ਜੁੜੇ ਹੋਣ ਪਰ ਰੂਸੀ ਫ਼ੌਜ ਦੇ ਆਕਾਰ ਨੂੰ ਦੇਖਦੇ ਹੋਏ ਇਹ ਬਹੁਤ ਘੱਟ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly