ਪੀ.ਜੀ.ਆਰ.ਐਸ. ਪੋਰਟਲ ਤੇ ਆਨ ਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪੀ.ਜੀ.ਆਰ.ਐਸ. ਪੋਰਟਲ ਤੇ ਆਨ ਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੀ ਪੈਡੰਸੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੀਵ ਵਰਮਾ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ ਕਪਤਾਨ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ, ਕਾਰਜਕਾਰੀ ਇੰਜੀਨੀਅਰ, ਪ੍ਰਾਂਤਕ ਤੇ ਲੋਕ ਨਿਰਮਾਣ ਵਿਭਾਗ ਅਤੇ ਮਿਉਸਪਲ ਕਮੇਟੀ ਪਾਸੋਂ ਪੋਰਟਲ ਤੇ ਪੈਡਿੰਗ ਪਈਆਂ ਕੁੱਲ 21 ਸ਼ਿਕਾਇਤਾਂ ਸਬੰਧੀ ਸਬੰਧਤ ਵਿਭਾਗਾਂ / ਦਫਤਰਾਂ ਦੇ ਕਰਮਚਾਰੀ ਹਾਜ਼ਰ ਆਏ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੀਟਿੰਗ ਵਿੱਚ ਹਾਜਰ ਆਏ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪੀ.ਜੀ.ਆਰ.ਐਸ.ਪੋਰਟਲ ਤੇ ਆਨ ਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ। ਅਗਰ ਕਿਸੇ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਦਿਖਾਈ ਤਾਂ ਉਸ ਵਿਭਾਗ ਦੇ ਮੁੱਖੀ ਨੂੰ ਸਬੰਧਤ ਕਰਮਚਾਰੀ / ਅਧਿਕਾਰੀ ਵਿਰੁੱਧ ਕਾਰਵਾਈ ਕਰਨ ਲਈ ਲਿਖ ਦਿੱਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਪਬਲਿਕ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿੱਜੀ ਧਿਆਨ ਦੇ ਕੇ ਕੀਤਾ ਜਾਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਾਲੀ ( ਸਾਨੂੰ ਤੇਰੇ ਵਿੱਚੋ ਦਿਸਦਾ ਖ਼ੁਦਾ ਸੋਹਣਿਆ ) ਜਲਦ ਹੋਵੇਗੀ ਰਿਲੀਜ਼ ਸੱਤੀ ਖੋਖੇਵਾਲੀਆ
Next articleਕਵਿਤਾਵਾਂ