ਖੇਡਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਦਿੱਤੀ ਨਵੀਂ ਦਿਸ਼ਾ – ਬ੍ਰਹਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਰੇਲਵੇ ਮੰਡੀ ਸਪੋਰਟਸ ਐਂਡ ਵੈਲਫੇਅਰ ਕਲੱਬ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਰਹੀ ਹੈ। ਸੂਬੇ ਵਿਚ ਖੇਡਾਂ ਦਾ ਨਵਾਂ ਮਾਹੌਲ ਪੈਦਾ ਹੋਇਆ ਹੈ, ਜਿਸ ਨਾਲ ਨੌਜਵਾਨਾਂ ਵਿਚ ਇਕ ਨਵਾਂ ਜੋਸ਼ ਪੈਦਾ ਹੋਇਆ ਹੈ। ਉਹ ਅੱਜ ਸਵੇਰੇ ਰੇਲਵੇ ਮੰਡੀ ਗਰਾਊਂਡ ਵਿਚ ਰੇਲਵੇ ਮੰਡੀ ਸਪੋਰਟਸ ਐਂਡ ਵੈਲਫੇਅਰ ਕਲੱਬ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਵੈਲਫੇਅਰ ਕਲੱਬ ਨਰੋਏ ਸਮਾਜ ਦੀ ਸਿਰਜਣਾ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ, ਇਹੀ ਕਾਰਨ ਹੈ ਕਿ ਅੱਜ ਪੰਜਾਬ ਨੇ ਖੇਡਾਂ ਦੇ ਖੇਤਰ ਵਿਚ ਪੂਰੇ ਦੇਸ਼ ਵਿਚ ਵੱਖਰਾ ਮੁਕਾਮ ਹਾਸਲ ਕਰ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਹੈ ਅਤੇ ਹਮੇਸ਼ਾ ਉਨ੍ਹਾਂ ਲਈ ਅੱਗੇ ਆਏ ਹਨ। ਇਸ ਮੌਕੇ ਕੌਂਸਲਰ ਬਲਵਿੰਦਰ ਕਤਨਾ, ਕਲੱਬ ਦੇ ਪ੍ਰਧਾਨ ਜਗਵਿੰਦਰ ਸਿੰਘ ਰਾਮਗੜ੍ਹ, ਜਨਰਲ ਸਕੱਤਰ ਸਤੀਸ਼ ਰਾਣਾ, ਵਿੱਤ ਸਕੱਤਰ ਲੋਕੇਸ਼ ਪੁਰੀ, ਕਮਲਜੀਤ ਸਿੰਘ, ਜੋਗਾ ਸਿੰਘ, ਵਿਕਾਸ ਤ੍ਰਿਖਾ, ਸੁਖਵਿੰਦਰ ਸਿੰਘ ਰਾਜੂ, ਇੰਜੀ: ਸੁਲੱਖਣ ਸਿੰਘ, ਰਜਿੰਦਰ ਸਿੰਘ ਜਿੰਦੀ, ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਜ਼ਿੰਦਗੀ ਦਾ ਤਜ਼ਰਬਾ ਹੁੰਦਾ ਬਜ਼ੁਰਗਾਂ ਕੋਲ”
Next articleਸੰਜੀਵ ਕੁਮਾਰ ਨੇ ਸਾਂਝੀ ਰਸੋਈ ਪ੍ਰੋਜੈਕਟ ਲਈ ਦਿੱਤਾ 5100 ਰੁਪਏ ਦਾ ਯੋਗਦਾਨ