ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 450 ਤੋਂ 500 ਗਰੀਬ/ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਸੰਜੀਵ ਕੁਮਾਰ, ਵਾਸੀ ਵਸੰਤ ਵਿਹਾਰ, ਹੁਸ਼ਿਆਰਪੁਰ ਵੱਲੋਂ ਆਪਣੇ ਪਿਤਾ ਸਵਰਗੀ ਵੇਦ ਪ੍ਰਕਾਸ਼ ਦੀ ਯਾਦ ਵਿਚ ਸਾਂਝੀ ਰਸੋਈ ਨੂੰ 5100 ਰੁਪਏ ਦੀ ਰਾਸ਼ੀ ਦਾਨ ਭੇਟ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟ ਦੇ ਮੈਂਬਰ ਰਾਕੇਸ਼ ਕਪਿਲਾ, ਰਾਜੀਵ ਬਜਾਜ, ਆਸ਼ਾ ਅਗਰਵਾਲ ਅਤੇ ਸਰਬਜੀਤ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly