ਦਰਭੰਗਾ (ਬਿਹਾਰ)— ਵਿਕਾਸਸ਼ੀਲ ਇੰਸਾਨ ਪਾਰਟੀ (ਵੀ.ਆਈ.ਪੀ.) ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੰਤਰੀ ਮੁਕੇਸ਼ ਸਾਹਨੀ ਦੇ ਪਿਤਾ ਜੀਤਨ ਸਾਹਨੀ ਦਾ ਅਣਪਛਾਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਮੰਗਲਵਾਰ ਸਵੇਰੇ ਦਰਭੰਗਾ ਦੇ ਬੀਰੌਲ ਸਥਿਤ ਉਨ੍ਹਾਂ ਦੇ ਘਰ ਤੋਂ ਉਨ੍ਹਾਂ ਦੀ ਕੱਟੀ ਹੋਈ ਲਾਸ਼ ਬਰਾਮਦ ਹੋਈ, ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸਥਾਨਕ ਲੋਕਾਂ ਮੁਤਾਬਕ ਜੀਤਨ ਸਾਹਨੀ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕੀਤਾ ਗਿਆ ਹੈ। ਲਾਸ਼ ‘ਤੇ ਜ਼ਖ਼ਮਾਂ ਦੇ ਕਈ ਨਿਸ਼ਾਨ ਹਨ। ਘਰ ਦਾ ਸਮਾਨ ਵੀ ਖਿੱਲਰਿਆ ਪਿਆ ਹੈ। ਵੀਆਈਪੀ ਆਗੂਆਂ ਅਨੁਸਾਰ ਮੁਕੇਸ਼ ਸਾਹਨੀ ਇਸ ਸਮੇਂ ਮੁੰਬਈ ਵਿੱਚ ਸਨ ਅਤੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉੱਥੋਂ ਰਵਾਨਾ ਹੋ ਗਏ ਹਨ ਘਰ ਵਿੱਚ ਕਤਲ ਹੋ ਗਿਆ ਹੈ। ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਗਿਆ। ਅਜਿਹਾ ਜਾਪਦਾ ਹੈ ਕਿ ਕੋਈ ਵਿਅਕਤੀ ਚੋਰੀ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਇਆ ਸੀ। ਪਹਿਲਾਂ ਉਸ ਨੇ ਜੀਤਨ ਸਾਹਨੀ ਨੂੰ ਨੁਕਸਾਨ ਪਹੁੰਚਾਇਆ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਵਿਕਾਸਸ਼ੀਲ ਇੰਸਾਨ ਪਾਰਟੀ (ਵੀਆਈਪੀ) ਦੇ ਮੁਖੀ ਅਤੇ ਸਾਬਕਾ ਮੰਤਰੀ ਮੁਕੇਸ਼ ਸਾਹਨੀ ਦੇ ਪਿਤਾ ਜੀਤਨ ਸਾਹਨੀ ਦੇ ਕਤਲ ਕੇਸ ਦੀ ਜਾਂਚ ਲਈ ਦਰਭੰਗਾ ਪੁਲੀਸ ਨੇ ਅੱਜ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly