ਜ਼ਮੀਨ ਨਾ ਮਿਲੀ ਤਾਂ ਪੰਜਾਬ ‘ਚ ਚੱਲ ਰਿਹਾ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਕਰ ਦਿੱਤਾ ਜਾਵੇਗਾ: ਨਿਤਿਨ ਗਡਕਰੀ

Union Minister for Road Transport and Highways Nitin Gadkari

ਨਵੀਂ ਦਿੱਲੀ – ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਨੈਸ਼ਨਲ ਹਾਈਵੇਜ਼ ਲਈ ਐਕੁਆਇਰ ਕੀਤੀ ਜ਼ਮੀਨ ਨਾ ਸੌਂਪੀ ਗਈ ਤਾਂ ਨੈਸ਼ਨਲ ਹਾਈਵੇ ਦੇ ਪ੍ਰਾਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ।ਨਿਤਿਨ ਗਡਕਰੀ ਨੇ ਇਹ ਚਿਤਾਵਨੀ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਸਬੰਧੀ ਦਿੱਲੀ ਵਿੱਚ ਹੋਈ ਸਮੀਖਿਆ ਮੀਟਿੰਗ ਵਿੱਚ ਦਿੱਤੀ।ਉਨ੍ਹਾਂ ਕਿਹਾ ਕਿ ਜੇਕਰ ਪੂਰੇ ਭਾਰਤ ਵਿੱਚ ਸੜਕਾਂ ਬਣਾਉਣ ਵਿੱਚ ਕੋਈ ਅੜਿੱਕਾ ਨਹੀਂ ਹੈ ਤਾਂ ਪੰਜਾਬ ਵਿੱਚ ਅੜਿੱਕੇ ਕਿਉਂ ਪੈਦਾ ਕੀਤੇ ਜਾ ਰਹੇ ਹਨ।ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਕੰਮ ਹਰਿਆਣਾ ਵਿੱਚ ਪੂਰਾ ਹੋਣ ਵਾਲਾ ਹੈ, ਜਦੋਂ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਨੂੰ ਇਸ ਪ੍ਰਾਜੈਕਟ ਦੇ ਕਈ ਹਿੱਸਿਆਂ ਦੀ ਜ਼ਮੀਨ ਦਾ ਕਬਜ਼ਾ ਵੀ ਨਹੀਂ ਮਿਲਿਆ।ਜੇਕਰ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਨਾ ਕੀਤਾ ਗਿਆ ਤਾਂ ਇਹ ਕੇਂਦਰੀ ਪ੍ਰੋਜੈਕਟ ਰੱਦ ਕਰ ਦਿੱਤੇ ਜਾਣਗੇ। ਵਰਨਣਯੋਗ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਜਨਵਰੀ ਵਿੱਚ ਪੰਜਾਬ ਵਿੱਚ 4000 ਕਰੋੜ ਰੁਪਏ ਦੇ 29 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਸੀ। ਇਨ੍ਹਾਂ ਪ੍ਰਾਜੈਕਟਾਂ ਵਿੱਚ ਜਲੰਧਰ-ਕਪੂਰਥਲਾ ਲਾਈਨ ਨੂੰ ਫੋਰ-ਲਾਈਨ, ਹੁਸ਼ਿਆਰਪੁਰ-ਫਗਵਾੜਾ ਰੋਡ ਨੂੰ ਚਾਰ-ਲਾਈਨ ਬਣਾਉਣ ਅਤੇ ਫਿਰੋਜ਼ਪੁਰ ਬਾਈਪਾਸ ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਇਸ ਦੌਰਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਬਾਰੇ ਵੀ ਚਰਚਾ ਕੀਤੀ ਗਈ ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਦਿੱਲੀ-ਅੰਮ੍ਰਿਤਸਰ ਦੀ ਦੂਰੀ ਘੱਟ ਹੋਣੀ ਹੈ। ਇਨ੍ਹਾਂ ਵਿੱਚੋਂ ਕਈ ਪ੍ਰਾਜੈਕਟਾਂ ਵਿੱਚ ਦੇਰੀ ਕਾਰਨ ਇਹ ਮੀਟਿੰਗ ਸੱਦੀ ਗਈ ਸੀ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੋਸ਼ਾਖਾਨੇ ਤੋਂ ਬਾਅਦ ਹੁਣ ਦੰਗਾ ਮਾਮਲੇ ‘ਚ ਫਸੇ ਇਮਰਾਨ ਖਾਨ, ਅਦਾਲਤ ਨੇ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
Next articleਪੰਜਾਬ ‘ਚ ED ਦਾ ਛਾਪਾ, ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ‘ਤੇ ਛਾਪਾ