ਲੇਖਕ ਪਾਠਕ ਸਾਹਿਤ ਸਭਾ ਰਜਿ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ

ਤੇਜਿੰਦਰ ਚੰਡਿਹੋਕ

 ਤੇਜਿੰਦਰ ਚੰਡਿਹੋਕ

ਬਰਨਾਲਾ (ਸਮਾਜ ਵੀਕਲੀ) (ਚੰਡਿਹੋਕ) ਬੀਤੇ ਦਿਨੀਂ ਲੇਖਕ ਪਾਠਕ ਸਾਹਿਤ ਸਭਾ (ਰਜਿ.)  ਬਰਨਾਲਾ ਦੀ ਕਾਰਜਕਾਰਨੀ ਦੀ ਆਨ ਲਾਈਨ ਮੀਟਿੰਗ ਸਭਾ ਦੇ ਸੰਸਥਾਪਕ ਅਤੇ ਪ੍ਰਧਾਨ ਤੇਜਿੰਦਰ ਚੰਡਿਹੋਕ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਸਭਾ ਦੇ ਪ੍ਰੈੱਸ ਸਕੱਤਰ ਮਾਲਵਿੰਦਰ ਸ਼ਾਇਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦੇ ਕਾਰਜਕਾਰਨੀ ਮੈਂਬਰਾਂ ਵੱਲੋਂ ਕਈ ਅਹਿਮ ਮੁਦਿਆਂ ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਅੱਗੋਂ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ। ਸਭਾ ਦੇ ਮੀਤ ਪ੍ਰਧਾਨ ਵਲੋ ਆਪਣੇ ਅਹੁਦੇ ਤੋਂ ਦਿੱਤੇ ਤਿਆਗ ਪੱਤਰ ਬਾਰੇ ਵੀ ਫੈਸਲਾ ਲਿਆ ਗਿਆ। ਸਭਾ ਵੱਲੋਂ ਪ੍ਰਕਾਸ਼ਿਤ ਕਰਵਾਏ ਜਾ ਰਹੇ ਕੁਲਵੀਰ ਕੌਰ ਜੋਤੀ ਦੇ ਨਾਵਲਦੋ ਪੁਲਾਂਘਾਂ ਦੂਰਬਾਰੇ ਵੀ ਤਾਜ਼ਾ ਸਥਿੱਤੀ ਤੋਂ ਜਾਣੂ ਕਰਵਾਇਆ ਗਿਆ। 

ਇਸ ਮੀਟਿੰਗ ਵਿੱਚ ਕਾਰਜਕਾਰਨੀ ਮੈਂਬਰਾਂ ਵਿੱਚ ਜਨਰਲ ਸਕੱਤਰ ਡਾਕਟਰ ਅਮਨਦੀਪ ਸਿੰਘ ਟੱਲੇਵਾਲੀਆ, ਵਿੱਤ ਸਕੱਤਰ ਜੈਸਮੀਨ ਕੌਰ, ਚਤਿੰਦਰ ਰੁਪਾਲ, ਮਨਦੀਪ ਕੁਮਾਰ ਆਦਿ ਹਾਜਰ ਸਨ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਅੱਪਰਾ ਦੇ ਵਿਸ਼ਵ ਪ੍ਰਸਿੱਧ ਤੇ ਇਤਿਹਾਸਿਕ ਭਾਈ ਮੇਹਰ ਚੰਦ ਜੀ ਦੇ ਮੰਦਿਰ ਨੇੜੇ ਨਵੀਂ ‘ਯੱਗਸ਼ਾਲਾ’ ਦਾ ਸ਼ਾਨਦਾਰ ਉਦਘਾਟਨ
Next articleਸਕੂਲੀ ਬੱਚਿਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਸਿਹਤ ਤਬਦੀਲੀਆਂ ਸਬੰਧੀ ਜਾਣਕਾਰੀ ਦਿੱਤੀ