ਕਪੂਰਥਲਾ, (ਸਮਾਜ ਵੀਕਲੀ), ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਐਨ ਸੀ ਸੀ ਕੈਡਿਟਸ ਦੁਆਰਾ ਇਸ ਵੱਧ ਰਹੇ ਤਾਪਮਾਨ ਅਤੇ ਧਰਤੀ ਤੇ ਰੁੱਖਾਂ ਦੀ ਮਹੱਤਤਾ ਨੂੰ ਮੱਦੇ ਨਜ਼ਰ ਰੱਖਦਿਆਂ ਛਾਂਦਾਰ ਤੇ ਫਲਦਾਰ ਪੌਦੇ ਲਗਾਏ ਗਏ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਐਨ ਸੀ ਸੀ ਸੰਚਾਲਕ ਰਣਜੀਤ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਪੇੜ ਹੀ ਸਾਡੀ ਜ਼ਿੰਦਗੀ ਦਾ ਆਧਾਰ ਹਨ । ਰੁੱਖਾਂ ਦੀ ਧੜਾਧੜ ਕਟਾਈ ਕਰਕੇ ਹੀ ਧਰਤੀ ਦਾ ਤਾਪਮਾਨ ਵੱਧਦਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜੇ ਸਾਡੀ ਪੀੜੀ ਨੇ ਇਸ ਵਾਤਾਵਰਨ ਨੂੰ ਨਾ ਸੰਭਾਲਿਆ ਤਾਂ ਸਾਨੂੰ ਇਸ ਦੇ ਬਹੁਤ ਮਾੜੇ ਨਤੀਜੇ ਭੁਗਤਣੇ ਪੈ ਸਕਦੇ ਹਨ ਅਤੇ ਧਰਤੀ ਦਾ ਸੰਤੁਲਨ ਬਣਾਈ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਂਗਾ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly