ਫ਼ਿਰੋਜ਼ਾਬਾਦ-ਆਗਰਾ ਲਖਨਊ ਐਕਸਪ੍ਰੈਸ ਵੇਅ ‘ਤੇ ਵੀਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟੂਰਿਸਟ ਬੱਸ ਦੀ ਰੇਤ ਦੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ 87 ਲੋਕ ਜ਼ਖਮੀ ਹੋ ਗਏ, ਜਦਕਿ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਥਾਣਾ ਨਗਲਾ ਖਗਰ ਇਲਾਕੇ ਦੇ ਆਗਰਾ ਲਖਨਊ ਐਕਸਪ੍ਰੈਸ ਵੇਅ ਦੇ ਪਿੱਲਰ-59 ਨੇੜੇ ਵਾਪਰੀ। ਯਾਤਰੀਆਂ ਨਾਲ ਭਰੀ ਬੱਸ ਬਹਿਰਾਇਚ ਤੋਂ ਦਿੱਲੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਅਤੇ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਡਰਾਈਵਰ ਸਮੇਤ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਬੱਸ ‘ਚ ਸਵਾਰ 87 ਲੋਕ ਜ਼ਖਮੀ ਹੋ ਗਏ। ਦੱਸ ਦੇਈਏ ਕਿ ਬੱਸ ਵਿੱਚ 150 ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਸਾਰੇ ਜ਼ਖਮੀਆਂ ਨੂੰ ਸੈਫਈ ਅਤੇ ਸ਼ਿਕੋਹਾਬਾਦ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ। ਨੇ ਦੱਸਿਆ ਕਿ ਉਨ੍ਹਾਂ ਨੂੰ ਵੀਰਵਾਰ ਰਾਤ ਕਰੀਬ 1 ਵਜੇ ਹਾਦਸੇ ਦੀ ਸੂਚਨਾ ਮਿਲੀ। ਪਤਾ ਲੱਗਾ ਹੈ ਕਿ ਆਗਰਾ ਲਖਨਊ ਐਕਸਪ੍ਰੈਸ ਵੇਅ ‘ਤੇ ਇਕ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਬੱਸ ਵਿੱਚ ਕਰੀਬ 150 ਲੋਕ ਸਵਾਰ ਸਨ। ਉਨ੍ਹਾਂ ਦੱਸਿਆ ਕਿ ਬੱਸ ਦੇ ਡਰਾਈਵਰ ਸਮੇਤ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ ਦੱਸ ਦਈਏ ਕਿ 10 ਜੁਲਾਈ ਨੂੰ ਉਨਾਵ ਜ਼ਿਲੇ ‘ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਬੱਸ ਅਤੇ ਟੈਂਕਰ ਵਿਚਾਲੇ ਹੋਈ ਟੱਕਰ ‘ਚ 18 ਲੋਕਾਂ ਦੀ ਮੌਤ ਹੋ ਗਈ ਸੀ ਅਤੇ 19 ਲੋਕ ਜ਼ਖਮੀ ਹੋ ਗਏ ਸਨ। ਉੱਤਰ ਪ੍ਰਦੇਸ਼ ਦੇ ਸਨ। ਬਿਹਾਰ ਦੇ ਮੋਤੀਹਾਰੀ ਤੋਂ ਦਿੱਲੀ ਜਾ ਰਹੀ ਇਸ ਤੇਜ਼ ਰਫ਼ਤਾਰ ਡਬਲ ਡੇਕਰ ਬੱਸ ਨੇ ਉੱਤਰ ਪ੍ਰਦੇਸ਼ ਦੇ ਉਨਾਓ ‘ਚ ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਵਾਪਰੇ ਬੱਸ ਹਾਦਸੇ ‘ਤੇ ਦੁੱਖ ਪ੍ਰਗਟਾਇਆ ਸੀ ਵੱਲੋਂ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly