“ਆਪਣੇ ਮਜ਼ਬੂਤ ​​ਬਹਾਨੇ ਨਾਲੋਂ ਮਜ਼ਬੂਤ ​​ਬਣੋ।” – ਚਮਨ ਸਿੰਘ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਅੱਜ ਰੈਡ ਕਰਾਸ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਇੱਕ ਜਾਗਰੂਕਤਾ ਕੈਂਪ ਹਾਈ ਸਕੂਲ, ਗਰਚਾ ਵਿਖੇ ਲਗਾਇਆ ਗਿਆ । ਇਸ ਦੀ ਪ੍ਰਧਾਨਗੀ ਨਵੀਨ ਪਾਲ ਗੁਲਾਟੀ ਪ੍ਰਿੰਸੀਪਲ ਨੇ ਕੀਤੀ। ਇਸ ਮੌਕੇ ਚਮਨ ਸਿੰਘ (ਪ੍ਰਾਜੈਕਟ ਡਾਇਰੈਕਟਰ) ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਆਉਣ ਵਾਲੇ ਕੱਲ੍ਹ ਦਾ ਭਵਿੱਖ ਹਨ। ਉਨ੍ਹਾਂ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਪੱਧਰ ਬਾਰੇ ਵਿਸਥਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਿਲੇਬਸ ਦੀਆਂ ਕਿਤਾਬਾਂ ਪੜ੍ਹਨ ਤੋਂ ਇਲਾਵਾ ਸੱਭਿਆਚਾਰ ਅਤੇ ਇਤਿਹਾਸ ਨਾਲ ਸਬੰਧਤ ਪੁਸਤਕਾਂ ਵੀ ਪੜ੍ਹਨੀਆਂ ਚਾਹੀਦੀਆਂ ਹਨ ਤਾਂ ਜੋ ਅੱਜ ਦੇ ਸਮੇਂ ਵਿੱਚ ਆਉਣ ਵਾਲੀਆਂ ਬੁਰਾਈਆਂ ਅਤੇ ਚੁਣੌਤੀਆਂ ਤੋਂ ਬਚ ਸਕੀਏ। ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਨਸ਼ਿਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਦੱਸਿਆ। ਕੈਂਪ ਦੌਰਾਨ ਬੋਲਦਿਆਂ ਸ੍ਰੀਮਤੀ ਡਾ. ਕਮਲਜੀਤ ਕੌਰ (ਕੌਂਸਲਰ) ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਨਸ਼ਾ ਪੀੜ੍ਹਤਾਂ ਦਾ ਇਲਾਜ ਬਿਲਕੁਲ ਮੁਫ਼ਤ ਕਰਦੇ ਹਾਂ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਹਰ ਤਰ੍ਹਾਂ ਨਾਲ ਉਤਸ਼ਾਹਿਤ ਕਰਨ ਲਈ ਪਰਿਵਾਰਕ ਮਾਹੌਲ ਪ੍ਰਦਾਨ ਕਰਦੇ ਹਾਂ। ਇਸ ਮੌਕੇ ਨਰਿੰਦਰ ਸਿੰਘ ਅਧਿਆਪਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਅਧਿਆਪਕ ਜਾਂ ਮਾਪਿਆਂ ਨਾਲ ਜ਼ਰੂਰ ਸਾਂਝੀ ਕਰਨ।
ਨਵੀਨ ਗੁਲਾਟੀ ਹੈਡ ਮਾਸਟਰ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਕਿ ਬੱਚਿਆਂ ਨੂੰ ਇਸ ਖ਼ਤਰੇ ਤੋਂ ਜਾਣੂ ਕਰਵਾਇਆ ਅਤੇ ਇਸ ਤੋਂ ਆਪਣੇ ਆਪ ਨੂੰ ਕਿਵੇਂ ਦੂਰ ਰੱਖਣਾ ਹੈ। ਇਸ ਮੌਕੇ ਸਕੂਲ ਸਟਾਫ਼ ਮੈਂਬਰ ਜੋਗਿੰਦਰ ਪਾਲ, ਜਗਤਾਰ ਸਿੰਘ, ਜਸਵਿੰਦਰ ਸਿੰਘ, ਸੁਰਜੀਤ ਕੁਮਾਰ, ਜੈ ਦੇਵ ਸਿੰਘ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮਿਆਦ ਖਤਮ ਹੋ ਚੁੱਕੇ ਮੈਂਬਰ ਸਾਹਿਬਾਨ ਵੱਲੋਂ ਨਿਯੁਕਤ ਜਥੇਦਾਰਾਂ ਨੂੰ ਮਸਲੇ ਵਿਚਾਰਨ ਦਾ ਅਧਿਕਾਰ ਨਹੀਂ :- ਸਿੰਗੜੀਵਾਲਾ
Next articleਦਲਿਤ ਵਿਦਿਆਰਥੀਆਂ ਨੇ ਕਾਲਜ ਦੇ ਮੁੱਖ ਗੇਟ ਅੱਗੇ ਦਿੱਤਾ ਧਰਨਾ, ਮਸਲਾ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਵਾਉਣ ਦਾ