ਨਗਰ ਨਿਗਮ ਦਫ਼ਤਰ ਵਿਖੇ ਬਿੱਲਾਂ ਦੀ ਕੁਲੈਕਸ਼ਨ ਲਈ ਵਿਸ਼ੇਸ਼ ਕਾਊਂਟਰ ਸਥਾਪਿਤ – ਡਾ. ਅਮਨਦੀਪ ਕੌਰ

ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ

27 ਜੁਲਾਈ ਸ਼ਨੀਵਾਰ ਨੂੰ ਵੀ ਖੁੱਲ੍ਹਾ ਰਹੇਗਾ ਕੈਸ਼ ਕਾਊਂਟਰ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ ਦੇ ਬਿੱਲਾਂ ਦੀ ਕੁਲੈਕਸ਼ਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਸ਼ਹਿਰ ਵਾਸੀ ਕੰਮਕਾਜ਼ ਵਾਲੇ ਦਿਨ ਆ ਕੇ ਆਪਣੇ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕੈਸ਼ ਕਾਊਂਟਰ 27 ਜੁਲਾਈ 2024 ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁਲ੍ਹੇ ਰਹਿਣਗੇ, ਜਿਥੇ ਕਿ ਲੋਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਕਾਊਂਟਰ ’ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲ ਜਮ੍ਹਾ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪੁਲਿਸ ਲਾਈਨ ਗਰਾਊਂਡ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ – ਪ੍ਰੀਤਇੰਦਰ ਸਿੰਘ ਬੈਂਸ
Next articleਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੁਤੰਤਰਤਾ ਦਿਵਸ ਸਮਾਰੋਹ ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ