ਹੁਸ਼ਿਆਰਪੁਰ ਦੀ ਜਿੱਤ ‘ਚ ਕਰਮਵੀਰ ਦੀ ਗੇਂਦਬਾਜ਼ੀ, ਮਨਜਿੰਦਰ ਤੇ ਗੁਰਪ੍ਰੀਤ ਦੀ ਸ਼ਾਨਦਾਰ ਬੱਲੇਬਾਜ਼ੀ।
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ) ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਅੰਤਰ ਜ਼ਿਲ੍ਹਾ ਸੀਨੀਅਰ ਕ੍ਰਿਕਟ ਕਟੋਚ ਸ਼ੀਲਡ ਇੱਕ ਰੋਜ਼ਾ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਡੀ.ਸੀ.ਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ 50-50 ਵਨਡੇ ਮੈਚ ਵਿੱਚ ਨਵਾਂਸ਼ਹਿਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹੁਸ਼ਿਆਰਪੁਰ ਦੇ ਕਰਮਵੀਰ ਦੀ ਸਪਿਨ ਗੇਂਦਬਾਜ਼ੀ ਦੇ ਸਾਹਮਣੇ ਨਵਾਂਸ਼ਹਿਰ ਦੀ ਟੀਮ 32.4 ਓਵਰਾਂ ਵਿੱਚ ਸਿਰਫ਼ 130 ਦੌੜਾਂ ਹੀ ਬਣਾ ਸਕੀ। ਜਿਸ ਵਿੱਚ ਵੈਭਵ ਸਹਿਦੇਵ ਨੇ 48 ਦੌੜਾਂ, ਅਭਿਸ਼ੇਕ ਕੁਮਾਰ ਨੇ 42 ਦੌੜਾਂ ਦਾ ਯੋਗਦਾਨ ਪਾਇਆ। ਹੁਸ਼ਿਆਰਪੁਰ ਲਈ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਕਰਮਵੀਰ ਨੇ 13 ਦੌੜਾਂ ‘ਤੇ 7 ਵਿਕਟਾਂ, ਗੌਰਵ ਬੇਦੀ ਨੇ 21 ਦੌੜਾਂ ‘ਤੇ 2 ਵਿਕਟਾਂ, ਰਜਤ ਨੇ 20 ਦੌੜਾਂ ‘ਤੇ 1 ਵਿਕਟ ਹਾਸਲ ਕੀਤੀ | ਟੀਚੇ ਦਾ ਪਿੱਛਾ ਕਰਨ ਉਤਰੀ ਹੁਸ਼ਿਆਰਪੁਰ ਦੀ ਟੀਮ ਨੇ 23.3 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ’ਤੇ 133 ਦੌੜਾਂ ਬਣਾ ਕੇ ਨਵਾਂਸ਼ਹਿਰ ਦੀ ਟੀਮ ਨੂੰ ਕਰਾਰੀ ਹਾਰ ਦਿੱਤੀ। ਜਿਸ ਵਿੱਚ ਮਨਜਿੰਦਰ ਸਿੰਘ, ਨਵਾਦ ਨੇ 45 ਦੌੜਾਂ, ਗੁਰਪ੍ਰੀਤ ਨੇ 31, ਤਰੁਣ ਸਰੀਨ ਨਵਾਦ ਨੇ 17, ਕਰਨ ਚਾਵਲਾ ਨੇ 16, ਪੁਲਕਿਤ ਸ਼ਰਮਾ ਨੇ 14 ਦੌੜਾਂ ਦਾ ਯੋਗਦਾਨ ਪਾਇਆ। ਟੀਮ ਦੀ ਇਸ ਵੱਡੀ ਜਿੱਤ ‘ਤੇ ਪ੍ਰਧਾਨ ਦਲਜੀਤ ਸਿੰਘ ਖੇਲਾ, ਵਿਵੇਕ ਸਾਹਨੀ, ਡਾ: ਪੰਕਜ ਸ਼ਿਵ ਅਤੇ ਸਮੂਹ ਐਚ.ਡੀ.ਸੀ.ਏ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਟੀਮ ਨੂੰ ਵਧਾਈ ਦਿੱਤੀ | ਹੁਸ਼ਿਆਰਪੁਰ ਟੀਮ ਦੇ ਜ਼ਿਲ੍ਹਾ ਕੋਚ ਦਲਜੀਤ ਸਿੰਘ, ਟੀਮ ਮੈਨੇਜਰ ਅਤੇ ਜ਼ਿਲ੍ਹਾ ਟਰੇਨਰ, ਸਾਬਕਾ ਕੌਮੀ ਖਿਡਾਰੀ ਕੁਲਦੀਪ ਧਾਮੀ, ਦਲਜੀਤ ਧੀਮਾਨ, ਅਸ਼ੋਕ ਸ਼ਰਮਾ ਅਤੇ ਜ਼ਿਲ੍ਹਾ ਮਹਿਲਾ ਕੋਚ ਦਵਿੰਦਰ ਕੌਰ ਕਲਿਆਣ ਨੇ ਵੀ ਟੀਮ ਦੀਆਂ ਖਿਡਾਰਨਾਂ ਨੂੰ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਐਚਡੀਸੀਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਦਾ ਅਗਲਾ ਮੈਚ 1 ਅਗਸਤ ਨੂੰ ਹੁਸ਼ਿਆਰਪੁਰ ਵਿੱਚ ਜਲੰਧਰ ਨਾਲ ਖੇਡਿਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly