ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲਗਾਇਆ ਖੁੱਲ੍ਹਾ ਦਰਬਾਰ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸ਼ਨੀਵਾਰ ਤੇ ਐਤਵਾਰ ਦੋ ਦਿਨਾਂ ‘ਚ 1000 ਦੇ ਕਰੀਬ ਸ਼ਿਕਾਇਤਾਂ ਸੁਣ ਕੇ ਬਹੁਤੀਆਂ ਦਾ ਮੌਕੇ ‘ਤੇ ਕੀਤਾ ਨਿਪਟਾਰਾ

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਆਪਣੇ ਦਫ਼ਤਰ ਵਿਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ 1000 ਦੇ ਕਰੀਬ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਖੁੱਲ੍ਹਾ ਦਰਬਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਲੋਕ ਸੰਪਰਕ ਅਤੇ ਪ੍ਰਸ਼ਾਸਨਿਕ ਸੁਧਾਰ ਦੀਆਂ ਯੋਜਨਾਵਾਂ ਦਾ ਇਕ ਮਹੱਤਵਪੂਰਨ ਹਿੱਸਾ ਹੈ। ਖੁੱਲ੍ਹੇ ਦਰਬਾਰ ਦੇ ਆਯੋਜਨ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕਾਂ ਨਾਲ ਵਿਅਕਤੀਗਤ ਰੂਪ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ। ਇਸ ਪਹਿਲ ਦੇ ਤਹਿਤ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਨੂੰ ਮੰਤਰੀ ਦੇ ਸਾਹਮਣੇ ਪੇਸ਼ ਕੀਤਾ, ਜਿਸ ਵਿਚ ਬੁਨਿਆਦੀ ਸੁਵਿਧਾਵਾਂ, ਸਰਕਾਰੀ ਯੋਜਨਾਵਾਂ ਅਤੇ ਵੱਖ-ਵੱਖ ਸਥਾਨਕ ਮੁੱਦਿਆਂ ਦੇ ਬਾਰੇ ਵਿਚ ਸ਼ਿਕਾਇਤਾਂ ਸ਼ਾਮਿਲ ਸਨ। ਕੈਬਨਿਟ ਮੰਤਰੀ ਜਿੰਪਾ ਨੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਮੁੱਦਿਆਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਦਰਬਾਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਇਕ ਮੰਚ ਹੈ। ਅਸੀਂ ਚਾਹੁੰਦੇ ਹਾਂ ਕਿ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇ। ਸਾਡੀ ਸਰਕਾਰ ਦਾ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੁਵਿਧਾਵਾਂ ਅਤੇ ਨਿਆਂ ਮਿਲੇ ਅਤੇ ਇਸ ਲਈ ਅਸੀਂ ਲਗਾਤਾਰ ਯਤਨ ਕਰ ਰਹੇ ਹਾਂ। ਇਸ ਮੌਕੇ ਸਥਾਨਕ ਮੁੱਦਿਆਂ ‘ਤੇ ਧਿਆਨ ਦਿੱਤਾ ਗਿਆ, ਜਿਸ ਵਿਚ ਪੁਲਿਸ, ਸੜਕ ਦਾ ਨਿਰਮਾਣ, ਪਾਣੀ ਦੀ ਸਪਲਾਈ, ਸਿੱਖਿਆ ਸੁਵਿਧਾਵਾਂ, ਨਗਰ ਨਿਗਮ, ਮਾਲੀਆ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਬਿਜਲੀ ਅਤੇ ਸਿਹਤ ਸੇਵਾਵਾਂ ਆਦਿ ਸ਼ਾਮਿਲ ਸੀ। ਬ੍ਰਮ ਸ਼ੰਕਰ ਜਿੰਪਾ ਨੇ ਭਰੋਸਾ ਦਿੱਤਾ ਕਿ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਯੋਗ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾਂ ਨਾਲ ਲਿਆ ਜਾਵੇਗਾ ਅਤੇ ਜਲਦ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੇ ਬਾਰੇ ਵਿਚ ਜਾਣਕਾਰੀ ਪ੍ਰਾਪਤ ਕਰਨ ਅਤੇ ਉਨ੍ਹਾਂ ਦਾ ਲਾਭ ਲੈਣ। ਉਨ੍ਹਾਂ ਜਨਤਾ ਨੂੰ ਦੱਸਿਆ ਕਿ ਸਰਕਾਰ ਵੱਖ-ਵੱਖ ਪ੍ਰਕਾਰ ਦੀਆਂ ਸਹਾਇਤਾ ਯੋਜਨਾਵਾਂ ਅਤੇ ਸੇਵਾਵਾਂ ਪ੍ਰਦਾਨ ਕਰ ਰਹੀ ਹੈ, ਜਿਸ ਤੋਂ ਉਹ ਲਾਭ ਪ੍ਰਾਪਤ ਕਰ ਸਕਦੇ ਹਨ। ਇਸ ਪਹਿਲ ਦੀ ਸ਼ਲਾਘਾ ਕਰਦਿਆਂ ਸਥਾਨਕ ਲੋਕਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਖੁੱਲ੍ਹਾ ਦਰਬਾਰ ਉਨ੍ਹਾਂ ਲਈ ਇਕ ਮਹੱਤਵਪੂਰਨ ਅਵਸਰ ਸੀ, ਜਿਸ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸਿੱਧਾ ਪ੍ਰਸ਼ਾਸਨ ਤੱਕ ਪਹੁੰਚ ਸਕੀਆ। ਇਸ ਪ੍ਰਕਾਰ ਦੀ ਪਹਿਲ ਨਾ ਕੇਵਲ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਵਧਾਵਾ ਦਿੰਦੀ ਹੈ, ਬਲਕਿ ਜਨਤਾ ਅਤੇ ਸਰਕਾਰ ਵਿਚਾਲੇ ਬਿਹਤਰ ਸੰਚਾਰ ਅਤੇ ਸਮਝ ਨੂੰ ਵੀ ਉਤਸ਼ਾਹਿਤ ਕਰਦਾ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਇਸ ਤਰ੍ਹਾਂ ਦੀ ਪਹਿਲ ਨਾਲ ਲੋਕਾਂ ਵਿਚ ਵਿਸ਼ਵਾਸ ਅਤੇ ਉਮੀਦ ਜਾਗੀ ਹੈ ਅਤੇ ਇਹ ਸੰਕੇਤ ਦਿੰਦੀ ਹੈ ਕਿ ਸਰਕਾਰ ਨਾਗਰਿਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਇਸ ਮੌਕੇ ‘ਮੇਅਰ ਸੁਰਿੰਦਰ ਕੁਮਾਰ, ਵਰਿੰਦਰ ਸ਼ਰਮਾ ਬਿੰਦੂ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸੱਭਿਆਚਾਰਕ ਸੱਥ ਪੰਜਾਬ ਵਲੋਂ ਉੱਘੇ ਫਿਲਮਕਾਰ ਹੋਬੀ ਧਾਲੀਵਾਲ ਦਾ ਸਨਮਾਨ
Next articleਹੈਪੇਟਾਈਟਸ ਬਾਰੇ ਜਾਗਰੂਕਤਾ, ਰੋਕਥਾਮ ਅਤੇ ਇਲਾਜ ਵਧਾਉਣ ਦੀ ਫੌਰੀ ਲੋੜ – ਮਾਹਿਰ