ਨਵੀਂ ਦਿੱਲੀ — ਚੋਣ ਕਮਿਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ EVM ਮਸ਼ੀਨਾਂ ਨਾਲ VVPAT ਸਲਿੱਪਾਂ ਦੇ 100 ਪ੍ਰਤੀਸ਼ਤ ਮੇਲ ਦੀ ਮੰਗ ਕਰਨ ਵਾਲੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਆਪਣੇ ਫੈਸਲੇ ‘ਚ ਕਿਹਾ ਕਿ ਪਟੀਸ਼ਨ ‘ਚ ਦਿੱਤੇ ਗਏ ਆਧਾਰ ‘ਤੇ ਵਿਚਾਰ ਕਰਨ ਤੋਂ ਬਾਅਦ ਸਾਡਾ ਮੰਨਣਾ ਹੈ ਕਿ 26 ਅਪ੍ਰੈਲ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦਾ ਕੋਈ ਮਾਮਲਾ ਨਹੀਂ ਹੈ। ਦਰਅਸਲ, 26 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਵੀਵੀਪੀਏਟੀ ਅਤੇ ਈਵੀਐਮ ਮਸ਼ੀਨ ਦੀਆਂ ਪਰਚੀਆਂ ਦੇ 100 ਪ੍ਰਤੀਸ਼ਤ ਮੈਚਿੰਗ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪਟੀਸ਼ਨ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਵੀ ਮੰਗ ਕੀਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਮੀਖਿਆ ਪਟੀਸ਼ਨ ਅਰੁਣ ਕੁਮਾਰ ਅਗਰਵਾਲ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਨੇ ਪਹਿਲਾਂ ਵੀ ਇਸ ਮੁੱਦੇ ‘ਤੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly