ਬੀਏ ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧ ਹੇਠ ਚਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਦਾ ਬੀਏ ਭਾਗ ਤੀਜਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ।  ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਖਤ ਮਿਹਨਤ ਸਦਕਾ ਹੀ ਆਰਟਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ ਹੈ । ਉਹਨਾਂ ਦੱਸਿਆ ਕਿ ਬੀਏ ਭਾਗ ਤੀਜਾ ਦੀ ਵਿਦਿਆਰਥਣ  ਜਸਲੀਨ ਕੌਰ ਨੇ 77% ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਟੀਸ਼ਾ ਨੇ 73% ਨੰਬਰ ਹਾਸਲ ਕਰਦਿਆਂ ਦੂਸਰਾ ਸਥਾਨ ਪ੍ਰਾਪਤ ਕੀਤਾ ਤੇ ਪਰਮਿੰਦਰ ਕੌਰ  ਨੇ 67% ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਸਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾ ਦਿੰਦੇ ਹੋਏ ਆਖਿਆ ਕਿ ਉਹ ਆਪਣੇ ਉਜਵਲ ਭਵਿੱਖ ਦੇ ਲਈ ਇੰਜ ਹੀ  ਮਿਹਨਤ ਨੂੰ ਜਾਰੀ ਰੱਖਣ। ਉਹਨਾਂ ਦੱਸਿਆ  ਕਿ ਵਿਭਾਗ ਦੇ ਅਧਿਆਪਕ ਪ੍ਰੋਫੈਸਰ ਹਰਜਿੰਦਰ ਕੌਰ ਤੇ ਪ੍ਰੋਫੈਸਰ ਦਿਲਰਾਜ ਸਿੰਘ ਵਧਾਈ ਦੇ ਪਾਤਰ ਹਨ ਜਿਨਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਧਾਰਮਿਕ ਸਮਾਗਮ
Next articleਸੁੱਖ ਗਿੱਲ ਮੋਗਾ ਵੱਡਾ ਕਾਫਲਾ ਲੈ ਪਹੁੰਚੇ ਕੌਮੀ ਇਨਸਾਫ ਮੋਰਚਾ ਮੋਹਾਲ਼ੀ