ਨਵੀਂ ਦਿੱਲੀ — ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ‘ਅਧਿਕਾਰ ਦੀ ਉਲੰਘਣਾ’ ਦਾ ਨੋਟਿਸ ਦਿੱਤਾ ਹੈ। ਚੰਨੀ ਦਾ ਦਾਅਵਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਨੁਰਾਗ ਠਾਕੁਰ ਦੇ ਭਾਸ਼ਣ ਦੇ ਉਸ ਹਿੱਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ, ਜਿਸ ਨੂੰ ਸਦਨ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ। ਚੰਨੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਕਦਮ ਸਦਨ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਹੈ। ਚੰਨੀ ਨੇ ਲੋਕ ਸਭਾ ਸਪੀਕਰ ਨੂੰ ਦਿੱਤੇ ਨੋਟਿਸ ‘ਚ ਕਿਹਾ, ‘ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਪ੍ਰਸਤਾਵ ਨੂੰ ਸਵੀਕਾਰ ਕਰੋ ਅਤੇ ਇਸ ਨੂੰ ਸਦਨ ‘ਚ ਲਿਆਉਣ ਦੀ ਇਜਾਜ਼ਤ ਦਿਓ। ਮੈਂ ਇਹ ਵੀ ਬੇਨਤੀ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਵਿਰੁੱਧ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਲਈ ਕਾਰਵਾਈ ਕੀਤੀ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly