ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਘਰ ਜਾ ਕੇ ਸੌਂਪਿਆ ਪ੍ਰਵਾਨਗੀ ਪੱਤਰ

ਜਲੰਧਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਲੋਕ ਸਭਾ ਚੋਣਾਂ-2024 ਦੌਰਾਨ ਡਿਊਟੀ ਦਿੰਦਿਆਂ ਅਕਾਲ ਚਲਾਣਾ ਕਰ ਗਏ ਜੂਨੀਅਰ ਸਹਾਇਕ ਸੁਰਿੰਦਰ ਕੁਮਾਰ ਦੇ ਪਰਿਵਾਰ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ 15 ਲੱਖ ਰੁਪਏ ਐਕਸਗ੍ਰੇਸ਼ੀਆ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ ਗਿਆ। ਐਕਸਗ੍ਰੇਸ਼ੀਆ ਰਾਸ਼ੀ ਸਿੱਧੇ ਤੌਰ ’ਤੇ ਮ੍ਰਿਤਕ ਕਰਮਚਾਰੀ ਦੀ ਪਤਨੀ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਮ੍ਰਿਤਕ ਕਰਮਚਾਰੀ ਦੀ ਪਤਨੀ ਰੀਨਾ ਰਾਣੀ ਅਤੇ ਉਨ੍ਹਾਂ ਦੀ ਮਾਤਾ ਨਾਲ ਉਨ੍ਹਾਂ ਦੇ ਘਰ ਜਾ ਕੇ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੁਰਿੰਦਰ ਕੁਮਾਰ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਚੇਤੇ ਕਰਦਿਆਂ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ। ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਕਾਰਜਕਾਰੀ ਪੀ.ਡਬਲਯੂ.ਡੀ. (ਬੀ.ਐਂਡ ਆਰ.) ਪ੍ਰੋਵੈਨਸ਼ੀਅਲ ਡਵੀਜ਼ਨ ਜਲੰਧਰ ਕੈਂਟ ਦੇ ਕਰਮਚਾਰੀ ਸੁਰਿੰਦਰ ਕੁਮਾਰ ਦੀ ਮੌਤ ਹੋ ਗਈ ਸੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮ੍ਰਿਤਕ ਸੁਰਿੰਦਰ ਕੁਮਾਰ ਦੇ ਪਰਿਵਾਰ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਕਸਗ੍ਰੇਸ਼ੀਆ ਰਾਸ਼ੀ ਦੇਣ ਦੀ ਕਾਰਵਾਈ ਤੁਰੰਤ ਸ਼ੁਰੂ ਕੀਤੀ ਗਈ, ਜਿਸ ਉਪਰੰਤ ਮ੍ਰਿਤਕ ਕਰਮਚਾਰੀ ਦੇ ਕਾਨੂੰਨੀ ਵਾਰਸਾਂ ਨੂੰ 15 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਜਾਰੀ ਕਰਨ ਨੂੰ ਪ੍ਰਵਾਨਗੀ ਮਿਲੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਟੇਟ ਆਪਦਾ ਪ੍ਰਬੰਧਨ ਪੀਏਪੀ ਜਲੰਧਰ ਦੀ ਟੀਮ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਟਾਫ ਨੂੰ ਟ੍ਰੇਨਿੰਗ ਦਿੱਤੀ
Next articleਰੁੱਖ ਲਗਾਉਣ ਨਾਲ ਪ੍ਰਮਾਤਮਾ ਦਾ ਆਸ਼ੀਰਵਾਦ ਮਿਲਦਾ ਹੈ – ਤਲਵਾੜ