ਖੇਤੀ ਵਿਭਿੰਨਤਾ ਵਿੱਚ ਬਾਗਬਾਨੀ ਫਸਲਾਂ ਦਾ ਅਹਿਮ ਰੋਲ – ਡੀ.ਸੀ.

ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ

ਬਾਗਬਾਨੀ ਵਿਭਾਗ ਵਲੋਂ ਖੇਤੀ ਵਿਭਿੰਨਤਾ ਅਪਣਾਉਣ ਲਈ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆਂ ਕਿਸਾਨਾਂ ਨੂੰ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਕੱਢਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਕੁਦਰਤੀ ਸਰੋਤਾਂ ਨੂੰ ਬਚਾਉਦੇ ਹੋਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਹਨਾਂ ਜੀਵਨ ਪੱਧਰ ਉੱਚਾ  ਚੁਕਿਆ ਜਾ ਸਕੇ। ਉਹਨਾਂ ਦੱਸਿਆ ਕਿ ਬਾਗਬਾਨੀ ਵਿਭਾਗ, ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਲੋਂ ਵਿਭਾਗ ਦੀਆਂ ਸਕੀਮਾਂ ਨੂੰ ਜਿਮੀਦਾਰਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਐਨ.ਐਚ.ਐਮ ਸਕੀਮ ਅਧੀਨ ਨਵਾਂ ਬਾਗ ਲਗਾਉਣ ਲਈ 19000/- ਰੁਪਏ ਪ੍ਰਤੀ ਹੈਕ. , ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ 20000/- ਰੁਪਏ ਪ੍ਰਤੀ ਹੈਕ, ਫੁੱਲਾਂ ਦੀ ਖੇਤੀ ਲਈ 16000/- ਰੁਪਏ ਪ੍ਰਤੀ ਹੈਕ, ਪੌਲੀ ਹਾਊਸ ਲਗਾਉਣ ਲਈ 18,70,000/- ਰੁਪਏ ਪ੍ਰਤੀ ਏਕੜ੍ਹ, ਸ਼ੈੱਡ ਨੈੱਟ ਹਾਊਸ ਲਈ 14,20,000/- ਰੁਪਏ ਪ੍ਰਤੀ ਏਕੜ੍ਹ, ਵਰਮੀ ਕੰਪੋਸਟ ਯੂਨਿਟ ਲਈ 50000/- ਰੁਪਏ ਪ੍ਰਤੀ ਯੂਨਿਟ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ 1600/- ਰੁਪਏ ਪ੍ਰਤੀ ਬਕਸਾ ਸਮੇਤ 8 ਫਰੇਮ ਮੱਖੀ, ਖੁੰਬ ਪੈਦਾ ਕਰਨ ਲਈ 8 ਲੱਖ ਪ੍ਰਤੀ ਯੂਨਿਟ, ਖੁੰਬਾਂ ਦਾ ਬੀਜ ਤਿਆਰ ਕਰਨ ਲਈ 6 ਲੱਖ ਰੁਪਏ ਪ੍ਰਤੀ ਯੂਨਿਟ, ਮਸ਼ੀਨਰੀ ਜਿਵੇਂ ਟਰੈਕਟਰ 20 ਐਚ.ਪੀ., ਪਾਵਰ ਟਿੱਲਰ, ਸਪਰੇਅ ਪੰਪ ਅਦਿ ਤੇ 40 ਫੀਸਦੀ ਸਬਸਿਡੀ, ਬਾਗ ਅਤੇ ਸਬਜ਼ੀਆਂ ਦੀ ਤੁੜਾਈ ਤੋਂ ਬਾਅਦ ਸਾਂਭ-ਸੰਭਾਲ ਅਤੇ ਪੈਕਿੰਗ ਲਈ ਪੈਕ ਹਾਊਸ ਬਣਾਉਣ ਲਈ 2 ਲੱਖ ਰੁਪਏ, ਕੋਲਡ ਸਟੋਰ ਤੇ ਰਾਈਪਨਿੰਗ ਚੈਂਬਰ ਬਣਾਉਣ ਲਈ 35 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਟੇਟ ਪਲਾਨ ਸਕੀਮ ਅਧੀਨ 30×60 ਫੁੱਟ ਬੈਂਬੂ ਹੱਟ ਮਸ਼ਰੂਮ ਕਲਟੀਵੇਸ਼ਨ ਲਈ 80000/-ਰੁਪਏ, ਫੁੱਲਾਂ ਦਾ ਬੀਜ ਤਿਆਰ ਕਰਨ ਲਈ 14000/-ਰੁਪਏ ਪ੍ਰਤੀ ਏਕੜ੍ਹ, ਨਵੇਂ ਬਾਗਾਂ ਤੇ ਡਰਿੱਪ ਲਗਾਉਣ ਵਾਲੇ ਕਿਸਾਨ ਨੂੰ 10000/-ਰੁਪਏ ਪ੍ਰਤੀ ਏਕੜ੍ਹ ਇੰਨਸੈਂਟਿਵ ਦੇ ਤੌਰ ਤੇ ਅਤੇ 10 ਕਿਲੋ ਸਮਰੱਥਾ ਵਾਲੇ ਦੇ ਕਾਰਟਨ ਬਾਕਸ ਤੇ 20/-ਰੁਪਏ ਪ੍ਰਤੀ ਬਾਕਸ ਅਤੇ 21 ਕਿਲੋ ਸਮਰੱਥਾ ਵਾਲੇ ਪਲਾਸਟਿਕ ਕਰੇਟਾਂ ਤੇ 50/- ਰੁਪਏ ਪ੍ਰਤੀ ਕਰੇਟ ਤੇ ਸਬਸਿਡੀ, ਕੌਮੀ ਬਾਗਬਾਨੀ ਮਿਸ਼ਨ ਸਕੀਮ ਅਧੀਨ ਲੱਗੇ ਹੋਏ ਪੋਲੀਹਾਊਸ/ਪੋਲੀ ਨੈਟ ਹਾਊਸ ਦੀ ਸ਼ੀਟ ਬਦਲਣ ਤੇ 50 ਫੀਸਦੀ ਸਬਸਿਡੀ ਮੁਹੱਈਆਂ ਕਰਵਾਈ ਜਾਂਦੀ ਹੈ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਚਾਹਵਾਨ ਕਿਸਾਨ  ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਬਾਗਬਾਨੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨਾਲ ਜਾਂ ਆਪਣੇ ਨਜ਼ਦੀਕ ਦੇ ਬਾਗਬਾਨੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜਿਲ੍ਹੇ ਦੇ ਸਕੂਲਾਂ ਵਿੱਚ 1 ਕਰੋੜ 9 ਲੱਖ ਰੁਪਏ ਦੇ ਲਗਾਏ ਜਾਣਗੇ ਇੰਟਰਐਕਟਿਵ ਪੈਨਲ – ਸੰਸਦ ਮੈਂਬਰ ਚੱਬੇਵਾਲ
Next articleਤਿੰਨ ਰੋਜ਼ਾ 32ਵੀਂ ਰੀਜਨਲ ਨਵੋਦਿਆ ਵਿਦਿਆਲਿਆ ਸਮਿਤੀ ਐਥਲੈਟਿਕਸ ਮੀਟ ਧੂਮ-ਧੜੱਕੇ ਨਾਲ ਸੰਪੰਨ