ਪੰਜਾਬ ਕਲੱਸਟਰ ਦੋ ਟੀਮ ਨੇ ਜਿੱਤੀ ਓਵਰਆਲ ਟਰਾਫੀ ਅਤੇ ਹਿਮਾਚਲ ਪ੍ਰਦੇਸ਼ ਕਲੱਸਟਰ ਦੀ ਟੀਮ ਰਹੀ ਰਨਰ ਅੱਪ
ਹੁਸ਼ਿਆਰਪੁਰ(ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਨਵੋਦਿਆ ਵਿਦਿਆਲਿਆ ਸਮਿਤੀ ਰੀਜਨਲ ਦਫ਼ਤਰ ਚੰਡੀਗੜ੍ਹ ਦੀ ਰਹਿਨੁਮਾਈ ਵਿਚ ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਐਥਲੀਟਾਂ ਦੀ ਤਿੰਨ ਰੋਜ਼ਾ 32ਵੀਂ ਰੀਜਨਲ ਨਵੋਦਿਆ ਵਿਦਿਆਲਿਆ ਸਮਿਤੀ ਐਥਲੈਟਿਕਸ ਮੀਟ ਪੀ.ਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਚ ਧੂਮਧਾਮ ਨਾਲ ਸੰਪੰਨ ਹੋ ਗਈ।
ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਪੰਜਾਬ ਕਲੱਸਟਰ ਦੋ ਟੀਮ ਨੇ ਓਵਰਆਲ ਟਰਾਫੀ ਜਿੱਤੀ ਅਤੇ ਹਿਮਾਚਲ ਪ੍ਰਦੇਸ਼ ਕਲੱਸਟਰ ਦੀ ਟੀਮ ਰਨਰ ਅੱਪ ਰਹੀ। ਓਪਨ ਕਰਾਸ ਕੰਟਰੀ ਦੌੜ ਵਿਚ ਲੜਕੇ ਅਤੇ ਲੜਕੀਆਂ ਦੀਆਂ ਪੰਜਾਬ ਕਲੱਸਟਰ ਦੋ ਦੀਆਂ ਟੀਮਾਂ ਓਵਰਆਲ ਜੇਤੂ ਰਹੀਆਂ, 14 ਸਾਲ ਵਰਗ ਦੇ ਫਿਆਜ਼ ਅਹਿਮਦ (ਬਾਰਾਮੂਲਾ) , ਤਲਹਾ ਸਰਵੀਦ (ਅਨੰਤਨਾਗ), ਸ਼ਗੁਨ ਰਾਣਾ (ਊਨਾ), 17 ਸਾਲ ਵਰਗ ਦੇ ਵੰਸ਼ ਮੰਗਿਆਲ (ਕਠੂਆ), ਮਨਸਵੀ (ਹੁਸ਼ਿਆਰਪੁਰ), 19 ਸਾਲ ਵਰਗ ਦੇ ਲੁਬੇਦ ਬਸ਼ੀਰ (ਬਾਰਾਮੂਲ਼ਾ), ਪਵਨਦੀਪ ਕੌਰ (ਹੁਸ਼ਿਆਰਪੁਰ) ਬੈਸਟ ਐਥਲੀਟ ਦਾ ਖਿਤਾਬ ਜਿੱਤਣ ਵਿਚ ਕਾਮਯਾਬ ਰਹੇ। ਆਏ ਹੋਏ ਮਹਿਮਾਨਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਰੋਹ ਦੌਰਾਨ ਸੰਗੀਤ ਅਧਿਆਪਕ ਭਾਰਤ ਜਸਰੋਟੀਆ ਦੇ ਸਿਖਾਏ ਵਿਦਿਆਰਥੀਆਂ ਨੇ ਸਵਾਗਤੀ ਗੀਤ, ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਮਾਹੌਲ ਨੂੰ ਸੱਭਿਆਚਾਰਕ ਰੰਗ ਵਿੱਚ ਰੰਗ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly