ਵੱਧ ਤੋਂ ਵੱਧ ਬੂਟੇ ਲਗਾਉਣ ਨਾਲ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਫ ਸੁਥਰਾ ਵਾਤਾਵਰਣ ਮਿਲੇਗਾ : ਡਾ ਆਸ਼ੀਸ਼ ਸਰੀਨ

ਡਾ ਆਸ਼ੀਸ਼ ਸਰੀਨ
ਹੁਸ਼ਿਆਰਪੁਰ  (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਇਸ ਮੌਕੇ ਵਾਤਾਵਰਣ ਦਾ ਸੰਤੁਲਨ ਬਹੁਤ ਵਿਗੜ ਰਿਹਾ ਹੈ ਅਤੇ ਜੰਗਲਾਂ ਦੀ ਕਟਾਈ ਅੰਨ੍ਹੇਵਾਹ ਕੀਤੀ  ਜਾ ਰਹੀ ਹੈ ਅਤੇ ਇਸ ਦਾ ਕੁਦਰਤ `ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਮਿਲ ਸਕੇ।ਇਹਨਾਂ ਗੱਲਾਂ ਡਾ ਪ੍ਰਗਟਾਵਾ “ਹਿਜ ਐਕਸੀਲੈਂਟ ਕੋਚਿੰਗ ਸੈਂਟਰ” ਅਤੇ ਸੀਨੀਅਰ ਸੈਕੰਡਰੀ ਸੇਂਟ ਫਰੀਦ ਸਕੂਲ ਚੱਗਰਾ ਦੇ ਚੇਅਰਮੈਨ ਡਾ  ਅਸ਼ੀਸ਼ ਸਰੀਨ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਕੀਤਾ   ਉਹਨਾਂ ਕਿਹਾ ਕਿ ਸਾਨੂੰ ਆਪਣੇ ਸਾਰੇ ਹੀ ਖੁਸ਼ੀ ਦੇ ਦਿਨ ਬੂਟੇ ਲਗਾ ਕੇ ਮਨਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਦੇਖਭਾਲ ਵੀ ਖੁਦ ਹੀ ਕਰਨੀ ਚਾਹੀਦੀ ਹੈ ਤਾਂ ਜੋ ਇਹ ਇੱਕ ਯਾਦਗਾਰ ਬਣ ਸਕਣ।ਉਹਨਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਮਨਾਏ ਜਾ ਰਹੇ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਵੱਧ ਤੋਂ ਵੱਧ ਬੂਟੇ ਲਗਾਏ ਜਾਣੇ ਜਾਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸਾਫ ਸੁਥਰਾ ਵਾਤਾਵਰਣ ਮਿਲ ਸਕੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਬਜ਼ੁਰਗਾਂ ਦੀ ਯਾਦ ਵਿੱਚ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ  ਨੂੰ ਪਤਾ ਲੱਗ ਸਕੇ ਕਿ ਇਹ ਪੌਦਾ ਸਾਡੇ ਆਪਣੇ ਪਰਿਵਾਰ ਦਾ ਮੈਂਬਰ ਹੈ। ਉਹਨਾਂ ਕਿਹਾ ਕਿ ਰੁੱਖ ਲਗਾਉਣ ਦੀ ਮੁਹਿੰਮ ਨਿਰੰਤਰ ਜਾਰੀ ਰੱਖਣੀ ਚਾਹੀਦੀ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਬੁੱਧ ਚਿੰਤਨ
Next articleਆਕਾਸ਼ ਐਜੂਕੇਸ਼ਨਲ ਸਰਵਿਸਿਜ ਨੇ ਦੇਸ਼ ਦੀ ਵੱਕਾਰੀ ਖੋਜ ਪ੍ਰੀਖਿਆ ਐਬੇ-2024 ਕੀਤੀ ਲਾਂਚ