ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਪ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜ ਪਾਲ ਰਾਵਲ ਵੱਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ‘ਤੇ ਸਾਲ 2024 ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 14 ਸਤੰਬਰ 2024 ਨੂੰ ਕੀਤਾ ਜਾ ਰਿਹਾ ਹੈ, ਜਿਸਦੇ ਸਬੰਧ ਵਿਚ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਬੈਂਕ ਮੈਨੇਜਰਾਂ ਨਾਲ ਨਿਊ ਜ਼ਿਲ੍ਹਾ ਅਤੇ ਸ਼ੈਸ਼ਨਜ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਾਰੇ ਸ਼ਾਮਿਲ ਅਧਿਕਾਰੀਆਂ ਨਾਲ ਕੌਮੀ ਲੋਕ ਅਦਾਲਤ ਦੌਰਾਨ ਰੱਖੇ ਜਾਣ ਵਾਲੇ ਕੇਸਾਂ ਸਬੰਧੀ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਸਾਰੇ ਬੀ.ਡੀ.ਪੀ.ਓਜ਼ ਨੂੰ 14 ਸਤੰਬਰ 2024 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਦੌਰਾਨ ਪਿੰਡਾਂ ਵਿਚ ਵੱਧ ਤੋਂ ਵੱਧ ਪਬਲੀਸਿਟੀ ਕਰਨ ਲਈ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਬੈਂਕ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਅਤੇ ਟ੍ਰੈਫਿਕ ਇੰਚਾਰਜ ਨੂੰ ਇਸ ਲੋਕ ਅਦਾਲਤ ਰਾਹੀਂ ਪੈਡਿੰਗ ਚਲਾਨਾਂ ਨੂੰ ਭੁਗਤਾਉਣ ਲਈ ਕੋਰਟਾਂ ਵਿਚ ਦੇਣ ਦੇ ਨਿਰਦੇਸ਼ ਦਿੱਤੇ ਗਏ। ਬਿਜਲੀ ਵਿਭਾਗ ਦੇ ਐਕਸੀਅਨ-1 ਅਤੇ 2 ਨਾਲ ਕੇਸਾਂ ਬਾਰੇ ਚਰਚਾ ਕੀਤੀ ਗਈ। ਜ਼ਿਲ੍ਹਾ ਕੰਜਿਊਮਰ ਡਿਸਪਿਊਟ ਰੈਡਰੈਸਲ ਕਮਿਸ਼ਨ ਹੁਸ਼ਿਆਰਪੁਰ ਦੇ ਮੈਂਬਰ ਪ੍ਰੇਮ ਸਿੰਘ ਸਲਾਰੀਆ ਅਤੇ ਬੀ.ਐਸ.ਐਨ.ਐਲ. ਦੇ ਪ੍ਰੀ-ਲਿਟੀਗੇਟਿਵ ਕੇਸਾਂ ਬਾਰੇ ਜੂਨੀਅਰ ਅਸਿਸਟੈਂਟ ਅਫਸਰ ਪਰਮਵੀਰ ਸਿੰਘ ਅਤੇ ਐਮ.ਏ.ਸੀ.ਟੀ ਪੈਡਿੰਗ ਕੇਸਾਂ ਬਾਰੇ ਇੰਸੋਰੈਂਸ ਕੰਪਨੀਆਂ ਦੇ ਅਸਿਸਟੈਂਟ ਅਫਸਰ ਨੂੰ ਮੀਟਿੰਗ ਦੋਰਾਨ ਕਿਹਾ ਗਿਆ ਕਿ 14 ਸਤੰਬਰ 2024 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ। ਇਸ ਮੀਟਿੰਗ ਵਿਚ ਭਾਗ ਲੈਣ ਵਾਲੇ ਸਬੰਧਿਤ ਅਧਿਕਾਰੀਆਂ ਨੂੰ ਮਾਨਯੋਗ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਸਥਾਈ ਲੋਕ ਅਦਾਲਤ( ਜਨ ਉਪਯੋਗੀ ਸੇਵਾਵਾਂ) ਦਾ ਲਾਭ ਲੈਣ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਤਾਂ ਜੋ ਲੋਕ ਜਨ ਉਪਯੋਗੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly