ਬਾਬਾ ਸੱਜਣ ਸਿੰਘ ਦੇ ਖੂਹ ਇਆਲੀ ਕਲਾਂ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਮੱਸਿਆ ਦਾ ਪਵਿੱਤਰ ਦਿਹਾੜਾ 4 ਅਗਸਤ ਨੂੰ

ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਇਆਲੀ ਕਲਾਂ ਗੁਰਦੁਆਰਾ ਟਾਹਲੀਆਣ ਸਾਹਿਬ ਬਾਬਾ ਸੱਜਣ ਸਿੰਘ ਦੇ ਖੂਹ ‘ਤੇ ਮੱਸਿਆ ਦਾ ਪਵਿੱਤਰ ਦਿਹਾੜਾ 4 ਅਗਸਤ ਨੂੰ ਸੰਤ ਬਾਬਾ ਨਰਿੰਦਰ ਸਿੰਘ ਜੀ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਜੀ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਜਾਵੇਗਾ। ਇਸ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਜੀ ਸੰਤ ਬਾਬਾ ਬਲਵਿੰਦਰ ਸਿੰਘ ਜੀ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਜੀ ਨੇ ਦੱਸਿਆ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਕਥਾ ਕਵੀਸ਼ਰੀ ਜਥੇ ਵੱਲੋਂ ਬਾਬਾ ਸੱਜਣ ਸਿੰਘ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ ਜਾਵੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਭਾਈ ਬਲਜਿੰਦਰ ਸਿੰਘ, ਗੁਰਚਰਨ ਸਿੰਘ, ਮਲਕੀਤ ਸਿੰਘ, ਬਹਾਦਰ ਸਿੰਘ, ਕਰਨੈਲ ਸਿੰਘ, ਯੁਵਰਾਜ ਸਿੰਘ, ਪ੍ਰਭ ਜੀਤ ਸਿੰਘ, ਜਰਨੈਲ ਸਿੰਘ, ਉੱਘੇ ਸਮਾਜ ਸੇਵੀ ਹਰਦੇਵ ਸਿੰਘ ਬੋਪਾਰਾਏ, ਜਸਮੇਲ ਸਿੰਘ, ਮਹਿੰਦਰ ਸਿੰਘ ਤੇ ਰਜਿੰਦਰ ਸਿੰਘ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬਲਜਿੰਦਰਪਾਲ ਸਿੰਘ ਸਰਬਸੰਮਤੀ ਨਾਲ ਮੁੜ ਹੁਸ਼ਿਆਰਪੁਰ ਪ੍ਰੈੱਸ ਕਲੱਬ ਦੇ ਪ੍ਰਧਾਨ ਬਣੇ ਕਿਹਾ, ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਹਾਂਗਾ ਯਤਨਸ਼ੀਲ
Next articleਹੀਰੋਸ਼ੀਮਾ ਅਤੇ ਨਾਗਾਸਾਕੀ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਲਈ ਕਨਵੈਨਸ਼ਨ 9 ਅਗਸਤ ਨੂੰ