ਜਲੰਧਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਕੈਟਲ ਪੌਂਡ ਕੰਨੀਆ ਕਲਾਂ ਵਿਖੇ ਬੂਟੇ ਲਾਉਂਦਿਆਂ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਮੈਂਬਰ ਰਾਜ ਸਭਾ ਵੱਲੋਂ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕੈਟਲ ਪੌਂਡ ਦੀ ਖਾਲੀ ਜ਼ਮੀਨ ਵਿੱਚ 500 ਤੋਂ ਵੱਧ ਬੂਟੇ ਲਗਾਏ ਗਏ। ਜੋ ਕਿ ਸੀਚੇਵਾਲ ਨਰਸਰੀ ਵੱਲੋਂ ਮੁਫ਼ਤ ਮੁਹੱਈਆ ਕਰਵਾਏ ਗਏ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਿੰਦਰ ਪੰਡੋਰੀ ਵੀ ਹਾਜ਼ਰ ਸਨ। ਮੈਂਬਰ ਰਾਜ ਸਭਾ ਨੇ ਇਸ ਮੌਕੇ ਲੋਕਾਂ ਨੂੰ ਚੌਗਿਰਦੇ ਦੀ ਸੰਭਾਲ ਅਤੇ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਜਲਵਾਯੂ ਤਬਦੀਲੀ ਦਾ ਟਾਕਰਾ ਵੱਡੀ ਗਿਣਤੀ ਰੁੱਖ ਲਾ ਕੇ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਅਮਨਦੀਪ ਸਿੰਘ, ਡਾ. ਗੁਲਸ਼ਨਪ੍ਰੀਤ ਸਿੰਘ, ਸਾਬਕਾ ਸਰਪੰਚ ਰਜਿੰਦਰ ਕੁਮਾਰ, ਸੁਖਪਾਲ ਸਿੰਘ, ਗੁਰਦੇਵ ਸਿੰਘ, ਸੁਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਜਿੰਦਰ ਸਿੰਘ, ਸੂਬੇਦਾਰ ਅਮਰਜੀਤ ਸਿੰਘ, ਮੈਨੇਜਰ ਹਰਵਿੰਦਰ ਸਿੰਘ, ਵੀ.ਆਈ. ਸਾਹਿਲ ਸ਼ਰਮਾ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly