ਮਿੱਠੜਾ ਕਾਲਜ ਦੇ ਬੀ.ਕਾਮ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਕੋਮਲਪ੍ਰੀਤ ਕੌਰ
ਕਮਲਪ੍ਰੀਤ ਕੌਰ
ਹਰਲੀਨ ਕੌਰ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿਦੇ ਪ੍ਰਬੰਧ ਹੇਠ ਚਲਾਏ ਜਾ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਕਾਮ ਭਾਗ-ਪਹਿਲਾ ਦਾ ਨਤੀਜਾ (ਮਈ-  ਜੂਨ 2024) ਹਮੇਸ਼ਾ ਦੀ ਤਰ੍ਹਾਂ ਹੀ ਬੇਹੱਦ ਸ਼ਾਨਦਾਰ ਰਿਹਾ।

ਕਾਲਜ ਦੇ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਖਤ ਮਿਹਨਤ ਸਦਕਾ ਹੀ ਕਾਮਰਸ ਵਿਭਾਗ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀ ਕਾਮ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 7.85 ਸੀ ਜੀ ਪੀ ਏ ਹਾਸਲ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥਣ ਹਰਲੀਨ ਕੌਰ ਨੇ 7.69  ਸੀ ਜੀ ਪੀ ਏ ਹਾਸਲ ਕਰਕੇ ਦੂਜਾ ਅਤੇ ਵਿਦਿਆਰਥਣ ਕਮਲਪ੍ਰੀਤ ਕੌਰ ਨੇ 7.5 ਸੀ ਜੀ ਪੀ ਏ ਪ੍ਰਾਪਤ ਕਰ ਕੇ ਕਾਲਜ ਵਿੱਚ ਤੀਜਾ ਸਥਾਨ ਹਾਸਿਲ ਕੀਤਾ l
ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਡਾਕਟਰ ਗੁਰਪ੍ਰੀਤ ਕੌਰ ਜੀ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਆਰਥੀਆ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਉਹ ਆਪਣੇ ਉੱਜਲ ਭਵਿੱਖ ਲਈ ਇੰਜ ਹੀ ਆਪਣੀ ਮਿਹਨਤ ਨੂੰ ਜਾਰੀ ਰੱਖਣ l ਇਸ ਦੇ ਨਾਲ ਹੀ ਵਿਭਾਗ ਦੇ ਸਾਰੇ ਹੀ ਅਧਿਆਪਕ ਸਾਹਿਬਾਨ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਸਫ਼ਲਤਾ ਪ੍ਰਾਪਤ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਚੱਕ ਦੇ ਇੰਡੀਆ! ਭਾਰਤ 44 ਸਾਲਾਂ ਦਾ ਸੋਕਾ ਖਤਮ ਕਰਨ ਦੇ ਕਰੀਬ, ਵਿਸ਼ਵ ਚੈਂਪੀਅਨ ਜਰਮਨੀ ਸਾਹਮਣੇ ਹੈ
Next articleਮੁੰਬਈ ਦੇ ਦਾਦਰ ਰੇਲਵੇ ਸਟੇਸ਼ਨ ‘ਤੇ ਇਕ ਵਿਅਕਤੀ ਬੈਗ ‘ਚ ਲਾਸ਼ ਲੈ ਕੇ ਘੁੰਮ ਰਿਹਾ ਸੀ, ਆਰਪੀਐੱਫ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।