ਸਫਾਈ ਇਕ ਸਮੂਹਿਕ ਜਿੰਮੇਵਾਰੀ ਹੈ, ਹਰ ਨਾਗਰਿਕ ਦਾ ਯੋਗਦਾਨ ਜ਼ਰੂਰੀ – ਬ੍ਰਹਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਸਵੱਛਤਾ ਬਿਨ ਸੇਵਾ ਧਰਮ ਵੈਲਫੇਅਰ ਸੁਸਾਇਟੀ ਦੇ ਸਲਾਨਾ ਸਮਾਗਮ ’ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸਵੱਛਤਾ ਬਿਨ ਸੇਵਾ ਧਰਮ ਵੈਲਫੇਅਰ ਸੁਸਾਇਟੀ ਵੱਲੋਂ ਪਹਿਲਾ ਸਲਾਨਾ ਸਮਾਗਮ ਮਾਤਾ ਵੈਸ਼ਨੋ ਦੇਵੀ ਮੰਦਿਰ, ਹੁਸ਼ਿਆਰਪੁਰ ਵਿਚ ਧੂਮਧਾਮ ਨਾਲ ਸਮਾਪਤ ਹੋਇਆ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੁਸਾਇਟੀ ਮੈਂਬਰਾਂ ਨੇ ਕੈਬਨਿਟ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸੁਸਾਇਟੀ ਵੱਲੋਂ ਮਾਤਾ ਚਿੰਤਪੁਰਨੀ ਮੇਲੇ ਨੂੰ ਲੈ ਕੇ ਤੀਸਰੇ ਸਫਾਈ ਦੇ ਲੰਗਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਸੁਸਾਇਟੀ ਦੀ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ।  ਇਸ ਪਹਿਲ ਦਾ ਉਦੇਸ਼ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸਫਾਈ ਬਣਾਈ ਰੱਖਣਾ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨਾ ਹੈ। ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਵਿਚ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੱਛਤਾ ਲੰਗਰ ਦੌਰਾਨ ਵਿਸ਼ੇਸ਼ ਰੂਪ ਨਾਲ ਸਫਾਈ ਦਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਸਫਾਈ ਇਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਵਿਚ ਹਰ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ। ਉਨ੍ਹਾਂ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਤੀਸਰੇ ਸਫਾਈ ਦੇ ਲੰਗਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰਕਾਰ ਦੇ ਯਤਨ ਸਮਾਜ ਵਿਚ ਸਵੱਛਤਾ ਦੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਕੈਬਨਿਟ ਮੰਤਰੀ ਵੱਲੋਂ ਇਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਸ਼ਰਮਾ ਅਤੇ ਹੋਰ ਮੈਂਬਰਾਂ ਦੇ ਨਾਲ ਸ਼ਹਿਰਵਾਸੀਆਂ ਨੂੰ ਪੌਦੇ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸ਼ਹਿਰ ਨੂੰ ਹਰਾ ਭਰਾ ਬਣਾਉਣਾ ਹੈ ਅਤੇ ਵਾਤਾਵਰਨ ਦੀ ਸਾਂਭ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ। ਇਸ ਤੋਂ ਪਹਿਲਾ ਸਮਾਗਮ ਦੀ ਸ਼ੁਰੂਆਤ ਸੁਸਾਇਟੀ ਦੇ ਸੰਸਥਾਪਕ ਅਤੇ ਨਗਰ ਨਿਗਮ ਦੇ ਬ੍ਰਾਂਡ ਅੰਬੈਸਡਰ ਮਨੀ ਗੋਗੀਆ ਵੱਲੋਂ  ਸੁਸਾਇਟੀ ਦੀ ਸਲਾਨਾ ਕਾਰਜਕਾਰੀ ਰਿਪੋਰਟ ਤੋਂ ਹੋਈ। ਉਨ੍ਹਾਂ ਪੂਰੇ ਸਾਲ ਵਿਚ ਸੁਸਾਇਟੀ ਵੱਲੋਂ ਕੀਤੀ ਗਈ ਸਫਾਈ ਮੁਹਿੰਮ, ਜਾਗਰੂਕਤਾ ਪ੍ਰੋਗਰਾਮਾਂ ਅਤੇ ਸਮਾਜ ਸੇਵਾ ਦੀਆਂ ਗਤੀਵਿਧੀਆਂ ਦਾ ਵੇਰਵਾ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਸੁਸਾਇਟੀ ਨੇ ਸ਼ਹਿਰ ਨੂੰ ਸਵੱਛ ਅਤੇ ਹਰਾ ਭਰਾ ਰੱਖਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਸੁਸਾਇਟੀ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਸੁਸਾਇਟੀ ਨੇ ਹੁਣ ਤੱਕ ਸੈਂਕੜੇ ਪੌਦੇ ਵੰਡੇ ਹਨ ਅਤੇ ਅੱਗੇ ਵੀ ਇਹ ਮੁਹਿੰਮ ਜਾਰੀ ਰਹੇਗੀ। ਪ੍ਰੋਗਰਾਮ ਦਾ ਸੰਚਾਲਨ ਯੂਨੀਅਰ ਐਸ.ਬੀ.ਐਸ.ਡੀ ਦੀ ਟੀਮ ਤੋਂ ਹਰਮਨ ਅਤੇ ਜਸਮੀਨ ਨੇ ਕੀਤਾ। ਉਨ੍ਹਾਂ ਆਪਣੀ ਕੁਸ਼ਲਤਾ ਅਤੇ ਉਤਸ਼ਾਹ ਨਾਲ ਪ੍ਰੋਗਰਾਮ ਨੂੰ ਸਫਲ ਬਣਾਇਆ ਅਤੇ ਹਾਜ਼ਰ ਲੋਕਾਂ ਦਾ ਧਿਆਨ ਖਿਚਿਆ। ਇਸ ਮੌਕੇ ਅਮਿਤ ਸ਼ਰਮਾ, ਕਰਣਦੀਪ ਸਿੰਘ, ਰਾਜਨ, ਪ੍ਰਮੋਦ, ਅਸ਼ੋਕ ਸ਼ਰਮਾ, ਗੀਤਾ, ਖੁਸ਼ੀ ਰਾਮ ਧੀਮਾਨ, ਡਿੰਪਲ, ਮੋਨੀਕਾ, ਸ਼ਸ਼ੀ ਬਾਲਾ, ਵਰਤਿਕਾ, ਬਲਜਿੰਦਰ ਕੌਰ, ਲੱਕੀ, ਅੰਗਦ, ਨੀਲਮ ਸ਼ਰਮਾ, ਤਰਨਪ੍ਰਭ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

 

Previous article30 ਸਾਲਾਂ ਨੌਜਵਾਨ ਦੀ ਭੇਤ ਭਰੇ ਹਲਾਤਾਂ ਚ ਮੌਤ 
Next article18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ – ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੀਵ ਵਰਮਾ