18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ – ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੀਵ ਵਰਮਾ

ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਜ਼ਿਲ੍ਹਾ ਨੋਡਲ ਅਫਸਰ ਡਾ ਰੇਣੂ ਮਿੱਤਲ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਵੱਖ-ਵੱਖ ਸਹਿਯੋਗੀ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੀਵ ਵਰਮਾ ਨੇ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਕੰਮ ਵਿੱਚ ਸਾਰੇ ਭਾਈਵਾਲ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਿਹਤ ਵਿਭਾਗ ਸਮੇਤ ਭਾਈਵਾਲ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਜਨਤਕ ਥਾਵਾਂ ‘ਤੇ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਕੋਟਪਾ ਐਕਟ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਂਝਾ ਹਭਲਾ ਮਾਰਿਆ ਜਾਵੇ। ਸ੍ਰੀ ਰਾਜੀਵ ਵਰਮਾ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਤੀਬਰ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾਵੇ। ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਏਰੀਆ ਅੰਦਰ ਜਿਨ੍ਹਾਂ ਦੁਕਾਨਾਂ/ ਵੈਂਡਰਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਨ੍ਹਾਂ ਦੁਕਾਨਾਂ ‘ਤੇ ਇਹ ਬੋਰਡ ਲਗਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੀਵ ਵਰਮਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਵੀ ਇਸ ਵਿਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ  ਐਸ ਡੀ ਐਮ ਬਲਾਚੌਰ ਰਵਿੰਦਰ ਬਾਂਸਲ, ਐਸ ਡੀ ਐਮ ਨਵਾਂਸ਼ਹਿਰ ਡਾ. ਆਕਸਿਤਾ ਗੁਪਤਾ, ਗੁਡ ਗਵਰਨੈੱਸ ਫੈਲੋ ਅਸਮੀਤਾ,ਜ਼ਿਲ੍ਹਾ ਸਿਹਤ ਅਫ਼ਸਰ ਡਾ ਰੇਣੂ ਮਿੱਤਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨਦੀਪ ਕਮਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਰਵਿੰਦਰ ਸਿੰਘ, ਡਾ. ਗੀਤਾਂਜਲੀ ਸਿੰਘ, ਡਾ. ਸੋਨੀਆ, ਡਾ. ਗੁਰਿੰਦਰਜੀਤ ਸਿੰਘ, ਡਾ ਕੁਲਵਿੰਦਰ ਮਾਨ,  ਡਾ ਜਸਵਿੰਦਰ ਸਿੰਘ, ਡਾ ਸਰਬਰਿੰਦਰ ਸਿੰਘ ਸੇਠੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਦੇਵਾ, ਡਾ. ਗੁਰਪਾਲ ਕਟਾਰੀਆ, ਜ਼ਿਲ੍ਹਾ ਸਮੂਹ yਸਿੱਖਿਆ ਤੇ ਸੂਚਨਾ ਅਫਸ਼ਰ ਦਲਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਫਾਈ ਇਕ ਸਮੂਹਿਕ ਜਿੰਮੇਵਾਰੀ ਹੈ, ਹਰ ਨਾਗਰਿਕ ਦਾ ਯੋਗਦਾਨ ਜ਼ਰੂਰੀ – ਬ੍ਰਹਮ ਸ਼ੰਕਰ ਜਿੰਪਾ
Next articleਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੀ ਵੱਡੀ ਲੋੜ ਹੈ – ਵਧੀਕ ਡਿਪਟੀ ਕਮਿਸ਼ਨਰ