ਚਰਨ ਕੰਵਲ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ

ਚਰਨ ਕੰਵਲ ਕੌਂਨਵੈਂਟ ਸਕੂਲ ਵਿੱਚ ਮਨਾਏ ਤੀਆਂ ਦੇ ਤਿਉਹਾਰ ਮੌਕੇ ਦਾ ਦ੍ਰਿਸ਼।

ਬੰਗਾ (ਸਮਾਜ ਵੀਕਲੀ)(ਚਰਨਜੀਤ ਸੱਲ੍ਹਾ )
ਚਰਨ ਕੰਵਲ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਤੇ ਵੱਖ ਵੱਖ ਕਲਾਸਾਂ ਦੇ ਬੱਚਿਆਂ ਨੇ ਆਪਣੀਆਂ ਆਈਟਮਸ ਪੇਸ਼ ਕੀਤੀਆਂ। ਬੱਚਿਆਂ ਦੇ ਮਨੋਰੰਜਨ ਦੇ ਲਈ ਵੱਖ-ਵੱਖ ਪ੍ਰਕਾਰ ਦੇ ਝੂਲੇ ਵੀ ਲਗਾਏ ਗਏ। ਇਸ ਮੌਕੇ ਤੇ ਬੱਚਿਆਂ ਦੇ ਖਾਣ ਪੀਣ ਦੇ ਲਈ ਵੱਖ-ਵੱਖ ਪ੍ਰਕਾਰ ਦੇ ਸਟਾਾਲ ਵੀ ਲਗਾਏ ਗਏ। ਸਕੂਲ ਦੇ ਪ੍ਰਿੰਸੀਪਲ ਦਇਆ ਸਚਦੇਵਾ ਨੇ ਬੱਚਿਆਂ ਨੂੰ ਆਪਣੇ ਪੰਜਾਬੀ ਸੱਭਿਆਚਾਰ ਦੇ ਨਾਲ ਜੁੜੇ ਰਹਿਣ ਨੂੰ ਕਿਹਾ ਅਤੇ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਬਹੁਤ ਬਹੁਤ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਦਸਵੀਂ ਜਮਾਤ ਦੀ ਵਿਦਿਆਰਥਣ ਰਣਜੀਤ ਕੌਰ ਮਿਸ ਤੀਜ ਚੁਣੀ ਗਈ। ਇਸ ਮੌਕੇ ਸਕੂਲ ਦੇ ਪ੍ਰਧਾਨ ਸ਼੍ਰੀਮਤੀ ਜਸਵੰਤ ਕੌਰ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਿਖਿਆ ਪ੍ਰਾਪਤ ਕਰਨ ਦਾ ਸੰਦੇਸ਼ ਦਿੱਤਾ। ਸਮਾਗਮ ਦੇ ਅਖੀਰ ਵਿੱਚ ਵਿਦਿਆਰਥਣਾਂ ਵਲੋਂ ਬੋਲੀਆਂ ਗਿੱਧਾ ਪਾ ਕੇ ਤੀਆਂ ਦੇ ਤਿਉਹਾਰ ਨੂੰ ਹੋਰ ਵੀ ਰੰਗਲਾ ਬਣਾ ਦਿੱਤਾ। ਇਸ ਮੌਕੇ ਤੇ ਸਮੂਹ ਸਟਾਫ ਵੀ ਮੌਜੂਦ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਤੀਜ ਦਾ ਤਿਉਹਾਰ ਸਿਰਫ ਨਵੀਆਂ ਵਿਆਹੀਆਂ ਲੜਕੀਆਂ ਦਾ ਹੀ ਨਹੀ ਬਲਕਿ ਹਰ ਵਰਗ ਦੀਆਂ ਔਰਤਾਂ ਦਾ ਤਿਉਹਾਰ ਹੈ : ਡਾ.ਆਸ਼ੀਸ਼,ਸ਼ਵੇਤਾ
Next articleਗੁਰੂ ਰਵਿਦਾਸ ਜੀ ਦੇ ਵਾਰਸੋ ਕੁਝ ਹੋਸ਼ ਕਰੋ –ਧਰਮਪਾਲ ਤਲਵੰਡੀ