ਡਾਕਟਰ ਸੁੱਖੀ ਦੇ ਆਉਣ ਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਇਆ -ਮੈਡਮ ਲੋਹਟੀਆ

ਸ੍ਰੀਮਤੀ ਹਰਜੋਤ ਕੌਰ ਲੋਟੀਆਂ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਬੰਗਾ ਹਲਕੇ ਤੋਂ ਸ਼੍ਰੌਮਣੀ ਅਕਾਲੀ ਦੱਲ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਵੱਲੋ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਬੰਗਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀਮਤੀ ਹਰਜੋਤ ਕੌਰ ਲੋਟੀਆਂ ਵੱਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਡਾਕਟਰ ਸੁੱਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਬੰਗਾ ਹਲਕੇ ਨੂੰ ਪੰਜਾਬ ਸਰਕਾਰ ਚਲਾ ਰਹੀ ਪਾਰਟੀ ਦਾ ਐਮ ਐਲ ਏ ਮਿਲਣਾ ਮਾਣ ਵਾਲੀ ਗੱਲ ਹੈ ਹਲਕੇ ਦੇ ਵਿਕਾਸ ਲਈ ਡਾ: ਸੁੱਖੀ ਵੱਲੋਂ ਲਿਆ ਗਿਆ ਫੈਸਲਾ ਇੱਕ ਸਲਾਘਾ ਯੋਗ ਕਦਮ ਹੈ। ਉਹਨਾਂ ਕਿਹਾ ਕਿ ਵਿਧਾਇਕ ਸੁੱਖੀ ਇੱਕ ਇਮਾਨਦਾਰ ਅਤੇ ਮਿਹਨਤੀ ਇਨਸਾਨ ਹਨ। ਹਲਕਾ ਬੰਗਾ ਦੇ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰ ਅਤੇ ਆਗੂ ਉਹਨਾਂ ਦਾ ਸਵਾਗਤ ਕਰਦੇ ਹੋਏ ਉਹਨਾਂ ਦਾ ਪੂਰਾ ਸਾਥ ਦੇਣਗੇ। ਉਹਨਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬੰਗਾ ਹਲਕੇ ਦਾ ਜੋ ਵਿਕਾਸ ਹੋ ਰਿਹਾ ਹੈ, ਡਾਕਟਰ ਸੁਖੀ ਉਸ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਡਾ ਸਹਿਯੋਗ ਦੇਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

 

Previous articleਨਗਰ ਨਿਗਮ ਵਿਖੇ ਉਤਸ਼ਾਹ ਨਾਲ ਮਨਾਇਆ ਅਜ਼ਾਦੀ ਦਿਵਸ ਮੇਅਰ ਸੁਰਿੰਦਰ ਕੁਮਾਰ ਨੇ ਲਹਿਰਾਇਆ ਰਾਸ਼ਟਰੀ ਝੰਡਾ
Next articleਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ, ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ