ਮੈਡੀਕਲ ਕਾਲਜ਼ ਵਿੱਚ ਬਲਤਾਕਾਰ ਅਤੇ ਕਤਲ ਦਾ ਮਾਮਲਾ, ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਸਟਾਫ ਵੱਲੋਂ ਜਬਰਦਸਤ ਧਰਨਾ, ਜਿਲ੍ਹੇ ਭਰ ਵਿੱਚ ਓ.ਪੀ.ਡੀ ਸੇਵਾਵਾਂ ਮੁਕੰਮਲ ਬੰਦ

ਮਾਨਸਾ (ਸਮਾਜ ਵੀਕਲੀ) ( ਚਾਨਣ ਦੀਪ ਸਿੰਘ ਔਲਖ )  ਕਲਕੱਤਾ ਦੇ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਕੀਤੇ ਕਤਲ ਦੇ ਰੋਸ ਪੂਰੇ ਪੰਜਾਬ ਭਰ ਵਿੱਚ ਫੈਲ ਰਿਹਾ ਹੈ। ਇਸੇ ਕੜੀ ਤਹਿਤ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇੇ ਸਿਵਲ ਹਸਪਤਾਲ ਮਾਨਸਾ ਸਮੇਤ ਪੂਰੇ ਜਿਲ੍ਹੇ ਭਰ ਵੱਲੋਂ ਓ.ਪੀ.ਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਅਤੇ ਸਿਵਲ ਹਸਪਤਾਲ ਮਾਨਸਾ ਵਿਖੇ ਧਰਨਾ ਦੇ ਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਜਿਲ੍ਹਾ ਮਾਨਸਾ ਦੇ ਪ੍ਰਧਾਨ ਡਾ ਗੁਰਜੀਵਨ ਸਿੰਘ ਨੇ ਕਿਹਾ ਕਿ ਬੀਤੇ ਦਿਨੀ ਕਲਕੱਤਾ ਦੇ ਇੱਕ ਮੈਡੀਕਲ ਕਾਲਜ ਵਿੱਚ ਐੱਮ.ਡੀ. ਦੂਜੇ ਸਾਲ ਦੀ ਪੜਾਈ ਕਰ ਰਹੀ ਇੱਕ ਮਹਿਲਾ ਡਾਕਟਰ ਦਾ ਰਾਤ ਦੀ ਡਿਊਟੀ ਦੌਰਾਨ ਕਾਲਜ ਕੈਂਪਸ ਵਿੱਚ ਹੀ ਬਲਾਤਕਾਰ ਕਰਨ ਉਪਰੰਤ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਘਟਨਾ ਨੇ ਜਿੱਥੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉੱਥੇ ਪੂਰੀ ਮਾਨਵਤਾ ਨੂੰ ਸ਼ਰਮਸ਼ਾਰ ਕਰ ਦਿੱਤਾ ਹੈ। ਉਨ੍ਹਾ ਦੱਸਿਆ ਕਿ ਪੁਲਿਸ ਅਤੇ ਕਾਨੂੰਨ ਤੋਂ ਬੇਖੌਫ ਦਰਿੰਦਿਆਂ ਨੇ ਜਿਸ ਤਰ੍ਹਾਂ ਇਸ ਅਣਮਨੁੱਖੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਨੇ ਪੂਰੀ ਮੈਡੀਕਲ ਲਾਬੀ ਨੂੰ ਸ਼ਮਸ਼ਾਰ ਕਰ ਦਿੱਤਾ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਸ਼ੁਭਮ ਬਾਂਸਲ ਨੇ ਦੱਸਿਆ ਕਿ ਉਕਤ ਘਟਨਾ ਦੇ ਰੋਸ ਵਜੋਂ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਧਰਨਾ ਦੇ ਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਓ.ਪੀ.ਡੀ. ਸੇਵਾਵਾਂ ਮੁਕੰਮਲ ਤੌਰ ਤੇ ਬੰਦ ਕੀਤੀਆਂ ਗਈਆਂ। ਡਾ ਕਿਰਨਵਿੰਦਰਪ੍ਰੀਤ ਸਿੰਘ ਈ.ਐੱਨ.ਟੀ. ਸ਼ਪੈਸਲਿਸਟ ਨੇ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਔਰਤਾਂ ਕਿਤੇ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀਆਂ। ਔਰਤਾਂ ਨਾਲ ਛੇੜਛਾੜ, ਬਲਾਤਕਾਰ ਅਤੇ ਕਤਲ ਵਰਗੀਆਂ ਘਟਾਨਾਵਾਂ ਨਿੱਤ ਦਿਨ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਉਕਤ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਜਾਣ ਅਤੇ ਹਸਪਤਾਲਾਂ ਵਿੱਚ ਡਾਾਕਟਰਾਂ ਅਤੇ ਸਮੂਹ ਸਟਾਫ ਦੀ ਸੁਰੱਖਿਆ ਦੇ ਮੱਦੇਨਜਰ ਸਕਿਊਰਟੀ ਤੈਨਾਤ ਕੀਤੀ ਜਾਵੇ। ਇਸ ਮੌਕੇ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਪੁਰਜੋਰ ਹਮਾਇਤ ਕੀਤੀ ਗਈ ਅਤੇ  ਰੋਸ ਧਰਨੇ ਵਿੱਚ ਸ਼ਿਰਕਤ ਕੀਤੀ। ਐੱਂਨ.ਐੱਚ.ਐੱਮ ਇੰਪਲਾਈਜ ਯੂਨੀਅਨ ਦੇ ਸੂਬਾਈ ਆਗੂ ਅਵਤਾਰ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਗੁੰਡਾ ਅਨਸਰਾਂ ਵੱਲੋਂ  ਜੋ ਹੈਵਾਨੀਅਤ ਦਾ ਨੰਗਾ ਨਾਚ ਕਲਕੱਤਾ ਦੇ ਮੈਡੀਕਲ ਕਾਲਜ ਵਿੱਚ ਕੀਤਾ ਗਿਆ ਹੈ ਉਸ ਨਾਲ ਸਾਰੇ ਡਾਕਟਰ ਆਪਣੇ ਆਪ ਨੂੰ ਪੂਰੀ ਤਰਾਂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਬੇਹੱਦ ਡਰ ਭੈਅ ਦੇ ਮਾਹੋਲ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਉਕਤ ਘਟਨਾਵਾਂ ਨੂੰ ਦੇਖਦਿਆਂ ਮੈਡੀਕਲ ਸਟਾਫ ਨੂੰ ਸੁੱਰਖਿਆ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਹ ਬਿਨਾਂ ਭੈਅ ਦੇ ਆਪਣੀ ਡਿਊਟੀ ਨਿਭਾ ਸਕਣ। ਇਸ ਮੌਕੇ ਤੇ ਨਰਸਿੰਗ ਐਸੋਸੀਏਸ਼ਨ ਮਾਨਸਾ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਕੌਰ ਨੇ ਕਲਕੱਤਾ ਦੇ ਮੈਡੀਕਲ ਕਾਲਜ ਵਿੱਚ ਵਾਪਰੀ ਇਸ ਘਟਨਾ ਦੀ ਪੁਰਜੋਰ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਤੇ ਭਰਾਤਰੀ ਜਥੇਬੰਧੀਆਂ ਵਜੋਂ ਰੋਸ ਧਰਨੇ ਵਿਚ ਵਾਰਡ ਅਟੈਂਡੈਟ ਯੂਨੀਅਨ ਦੇ ਆਗੂ ਹਰਿੰਦਰ ਸ਼ਰਮਾਂ ਅਤੇ ਬਲਦੇਵ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਜਗਦੀਸ਼ ਸਿੰਘ,  ਐੱਂਨ.ਐੱਚ.ਐੱਮ ਇੰਪਲਾਈਜ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਫਫੜੇ, ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਆਗੂ ਅਮਰਨਾਥ , ਅਮ੍ਰਿਤ ਸਿੰਘ, ਡਾ ਕਮਲਦੀਪ ਸਿੰਘ ਹੱਡੀਆਂ ਦੇ ਮਾਹਿਰ, ਡਾ ਛਵੀ ਬਜਾਜ ਮਨੋਰੋਗ ਮਾਹਿਰ, ਡਾ ਨਿਸ਼ੀ ਸੂਦ ਜਿਲ੍ਹਾ ਟੀ.ਬੀ. ਅਫਸਰ, ਡਾ ਅਨੀਸ਼ ਕੁਮਾਰ ਐੱਮ ਐੱਸ., ਡਾ ਪ੍ਰਵੀਨ ਕੁਮਾਰ ਐੱਮ ਐੱਸ., ਡਾ ਤਮੰਨਾ ਸੰਘੀ ਅੱਖਾਂ ਦੇ ਮਾਹਿਰ, ਡਾ ਰਿਚੀ ਕਲੇਰ, ਡਾ ਅਮਿਤ ਕੁਮਾਰ, ਡਾ ਅਰਸ਼ਦੀਪ ਸਿੰਘ ਡਾ ਕੋਮਲ, ਡਾ ਸ਼ਾਇਨਾ , ਡਾ ਆਸ਼ੂ ਸ਼ਰਮਾ, ਡਾ ਨੀਰੂ ਅਤੇ ਆਸ਼ਾ ਵਰਕਰ ਯੂਨੀਅਨ ਦੇ ਸੀਨੀਅਰ ਆਗੂ ਬਲਵਿੰਦਰ ਕੌਰ ਵਿਸ਼ੇਸ਼ ਰੂਪ ਵਿੱਚ ਸ਼ਾਮਲ ਸਨ।
ਚਾਨਣ ਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਆਜ਼ਾਦੀ ਦਿਹਾੜਾ ਮਨਾਇਆ
Next articleਗਿ: ਸੁਖਵਿੰਦਰ ਸਿੰਘ ਥਲੀ ਦਾ ਗੋਲਡ ਮੈਡਲ ਨਾਲ਼ ਵਿਸ਼ੇਸ਼ ਸਨਮਾਨ