*ਅਜ਼ਾਦੀ ਦਿਵਸ ਸਮਾਗਮ ਮੌਕੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਦਾ ਵਿਸ਼ੇਸ਼ ਸਨਮਾਨ*

ਲੁਧਿਆਣਾ, (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) – 78ਵੇਂ ਅਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਮੈਦਾਨ ਵਿਖੇ ਹੋਇਆ ਜਿੱਥੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਅਜ਼ਾਦੀ ਦਿਵਸ ਸਮਾਗਮ ਮੌਕੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਹਨਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲ਼ੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਕਾਰਜਾਂ ਲਈ ਜਾਣੀ ਜਾਂਦੀ ਸ਼ਖ਼ਸੀਅਤ ਮਾਸਟਰ ਕਰਮਜੀਤ ਸਿੰਘ ਗਰੇਵਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗਰੇਵਾਲ ਨੇ ਬੱਚਿਆਂ ਲਈ ਜਿੱਥੇ 10 ਪੁਸਤਕਾਂ ਲਿਖੀਆਂ ਹਨ ਉੱਥੇ ਉਹਨਾਂ ਵੱਲੋਂ ਬੱਚਿਆਂ ਦੇ ਨਾਲ ਮਿਲ ਕੇ ਅਨੇਕਾਂ ਵੀਡੀਓ ਵੀ ਬਣਾਈਆਂ ਗਈਆਂ ਜਿਨ੍ਹਾਂ ਨੂੰ ਲੱਖਾਂ ਦੀ ਗਿਣਤੀ ਵਿੱਚ ਸਰੋਤਿਆਂ ਨੇ ਪਿਆਰ ਦਿੱਤਾ ਹੈ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਦਲਜੀਤ ਸਿੰਘ ਗਰੇਵਾਲ ਭੋਲਾ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਏ.ਡੀ.ਜੀ.ਪੀ. ਮੋਹਨੀਸ਼ ਚਾਵਲਾ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous article*ਕਲਕੱਤਾ ਮੈਡੀਕਲ ਕਾਲਜ ਦੀ ਰੈਜੀਡੈਂਟ ਡਾਕਟਰ ਦੇ ਸਮੂਹਕ ਬਲਾਤਕਾਰ ਅਤੇ ਹੱਤਿਆ ਕਰਨ ਦੇ ਦੋਸ਼ੀਆਂ ਦੀ ਨਿਸ਼ਾਨਦੇਹੀ ਤੁਰੰਤ ਕਰਨ ਤੇ ਸਖਤ ਸਜ਼ਾਵਾਂ ਦੇਣ ਦੀ ਮੰਗ*
Next article*ਬ੍ਰਹਮ-ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ*