*ਬ੍ਰਹਮ-ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ*

ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਦੇ ਹਜ਼ੂਰੀ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਆਨੰਦਮਈ  ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ
ਲੁਧਿਆਣਾ,(ਸਮਾਜ ਵੀਕਲੀ)  ( ਕਰਨੈਲ ਸਿੰਘ ਐੱਮ.ਏ.)  ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ-ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਂਦੀ ਹੈ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ ।  ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਵੱਲੋਂ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਮੈਬਰ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ ,ਬਲਜੀਤ ਸਿੰਘ ਬਾਵਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਅਰੋੜਾ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਸੁਖਵਿੰਦਰ ਸਿੰਘ ਹੈਪੀ ਕੋਚਰ, ਨਰਿੰਦਰਪਾਲ ਸਿੰਘ ਕਥੂਰੀਆ, ਅਵਤਾਰ ਸਿੰਘ ਬੀ.ਕੇ, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
***********************
ਇੰਦਰਜੀਤ ਸਿੰਘ ਮੱਕੜ
ਪ੍ਰਧਾਨ ਗੁ. ਸ਼੍ਰੀ ਗੁਰੂ ਸਿੰਘ ਸਭਾ
ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous article*ਅਜ਼ਾਦੀ ਦਿਵਸ ਸਮਾਗਮ ਮੌਕੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਦਾ ਵਿਸ਼ੇਸ਼ ਸਨਮਾਨ*
Next articleਹਿਮਾਚਲ ‘ਚ ਮੀਂਹ ਦਾ ਕਹਿਰ: ਕਈ ਇਲਾਕਿਆਂ ‘ਚ ਹੜ੍ਹ, ਊਨਾ ‘ਚ ਰਾਮਪੁਰ ਪੁਲ ਟੁੱਟਿਆ; ਲੇਹ-ਮਨਾਲੀ ਹਾਈਵੇਅ ਵੀ ਬੰਦ ਕਰ ਦਿੱਤਾ ਗਿਆ