ਨਵਾਂਸ਼ਹਿਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ)- ਤਰਕਸ਼ੀਲ ਸੁਸਾਇਟੀ ਪੰਜਾਬ ਰਜਿ ਜੋਨ ਨਵਾਂਸ਼ਹਿਰ ਵੱਲੋਂ ਕਲਕੱਤਾ ਵਿਖੇ ਲੇਡੀ ਡਾਕਟਰ ਨਾਲ ਜ਼ਬਰ ਜ਼ਿਨਾਹ ਤੋਂ ਬਾਅਦ ਕੀਤੀ ਹੱਤਿਆ ਵਾਲੀ ਦੁਖਦਾਇਕ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਕਾਤਲਾਂ ਨੂੰ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਇਸ ਘਟਨਾ ਨੂੰ ਦੇਸ਼ ਦੇ ਮੱਥੇ ਤੇ ਕਲੰਕ ਕਰਾਰ ਦਿੱਤਾ ਗਿਆ।
ਜੋਨ ਦੇ ਮੀਡੀਆ ਮੁਖੀ ਮਾਸਟਰ ਜਗਦੀਸ਼ ਰਾਏ ਪੁਰ ਡੱਬਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਲਕੱਤਾ ਵਿਖੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਲਗਾਤਾਰ ਡਿਊਟੀ ਦੌਰਾਨ ਹਸਪਤਾਲ ਅੰਦਰ ਸੈਮੀਨਾਰ ਰੂਮ ਵਿੱਚ ਆਰਾਮ ਕਰ ਰਹੀ ਇੱਕ ਲੇਡੀ ਡਾਕਟਰ ਮੋਮੀਤਾ ਦੇਵਨਾਦ ਨਾਲ ਵਹਿਸ਼ੀਆਨਾ ਢੰਗ ਨਾਲ ਜ਼ਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦੇ ਸਰੀਰ ਨੂੰ ਬੁਰੀ ਤਰ੍ਹਾਂ ਕੋਹ ਕੋਹ ਕੇ ਉਸ ਦਾ ਕਤਲ ਕੀਤਾ ਗਿਆ। ਲੜਕੀ ਦੇ ਪਿਤਾ ਅਨਸਾਰ ਉਸਨੇ ਬੇਟੀ ਨੂੰ ਫਰਸ਼ ਤੇ ਪਈ ਦੇਖਿਆ Pelvic bone ਟੁੱਟੀ ਹੋਈ ਸੀ, ਅੱਖਾਂ ਵਿੱਚ ਐਨਕ ਦੇ ਸ਼ੀਸ਼ੇ ਦੇ ਟੁਕੜੇ ਸਨ ,ਉਸ ਦੀਆਂ ਲੱਤਾਂ ਚੀਰੀਆਂ ਗਈਆਂ , ਅੱਖਾਂ ਚੋਂ ਖੂਨ ਵਗਦਾ ਸੀ,ਸਰੀਰ ਤੇ ਕੋਈ ਕੱਪੜਾ ਨਹੀਂ ਸੀ। ਡਾਕਟਰਾਂ ਦੇ ਦੱਸਣ ਅਨੁਸਾਰ ਕੁੜੀ ਨਾਲ 25 ਤੋਂ ਜ਼ਿਆਦਾ ਵਾਰ ਰੇਪ ਹੋਇਆ ਇਸ ਘਿਨਾਉਣੀ ਹਰਕਤ ਵਿੱਚ ਇੱਕ ਤੋਂ ਜ਼ਿਆਦਾ ਜਣਿਆਂ ਦੇ ਸ਼ਾਮਲ ਹੋਣ ਦੇ ਸੰਕੇਤ ਮਿਲਦੇ ਹਨ।।ਕਾਲਜ ਦੇ ਪ੍ਰਸ਼ਾਸਨ ਨੇ ਪਹਿਲਾਂ ਇਸ ਨੂੰ ਆਤਮ ਹੱਤਿਆਂ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਮਾਮਲੇ ਨੂੰ ਟਾਲਣ ਦੇ ਯਤਨ ਕੀਤੇ ਗਏ।ਪਰ ਜਦੋਂ ਦੇਸ਼ ਦੇ ਬਹੁਤ ਸਾਰੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਇਸ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਾਉਣ ਲਈ ਸੰਘਰਸ਼ ਕਰਨਾ ਸ਼ੁਰੂ ਕੀਤਾ ਤਾਂ ਉਹਨਾਂ ਨੂੰ ਧਮਕਾਇਆ ਗਿਆ। ਡਾਕਟਰਾਂ ਵੱਲੋਂ ਡਿਊਟੀ ਦੌਰਾਨ ਔਰਤ ਡਾਕਟਰਾਂ, ਨਰਸਾਂ ਦੀ ਸੁਰੱਖਿਆ ਨੂੰ ਲੈਕੇ ਕੀਤੇ ਜਾ ਰਹੇ ਸੰਘਰਸ਼ ਦਾ ਤਰਕਸ਼ੀਲ ਸੁਸਾਇਟੀ ਵੱਲੋਂ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਪਰੋਕਤ ਨਿੰਦਣਯੋਗ ਘਟਨਾ ਦੇ ਦੋਸ਼ੀਆਂ ਦੀ ਜਲਦ ਤੋਂ ਜਲਦ ਸ਼ਨਾਖਤ ਕਰਕੇ ਉਸ ਨੂੰ ਸੀਖਾਂ ਪਿੱਛੇ ਸੁੱਟਿਆ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜ਼ੋ ਆਉਣ ਵਾਲੇ ਸਮੇਂ ਵਿੱਚ ਇਹੋ ਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।
ਮਾਸਟਰ ਜਗਦੀਸ਼
ਮੀਡੀਆ ਮੁਖੀ ਜੋਨ ਨਵਾਂਸ਼ਹਿਰ।
ਫੋਨ 9417434038
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly