ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਬਦਲੀ ਉਪਰੰਤ ਡਾ.ਪਵਨ ਕੁਮਾਰ ਨੇ ਬਤੌਰ ਸਿਵਲ ਸਰਜਨ ਹੁਸ਼ਿਆਰਪੁਰ ਅੱਜ ਆਪਣਾ ਅਹੁਦਾ ਸੰਭਾਲਿਆ। ਸਿਵਲ ਸਰਜਨ ਦਫਤਰ ਦੇ ਪ੍ਰੋਗਰਾਮ ਅਫਸਰਾਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ.ਪਵਨ ਕੁਮਾਰ ਇਸ ਤੋਂ ਪਹਿਲਾਂ ਪਦ ਉੱਨਤ ਹੋਣ ਉਪਰੰਤ ਬਤੌਰ ਡਿਪਟੀ ਡਾਇਰੈਕਟਰ ਵੱਜੋਂ ਪਿਛਲੇ 8 ਮਹੀਨੇ ਤੋਂ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਜਿਕਰਯੋਗ ਹੈ ਕਿ ਡਾਕਟਰ ਪਵਨ ਕੁਮਾਰ ਨੇ ਪਦ ਉੱਨਤ ਹੋਣ ਤੋਂ ਪਹਿਲਾਂ ਬਤੌਰ ਸਹਾਇਕ ਸਿਵਲ ਸਰਜਨ ਜਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 6 ਸਾਲ ਆਪਣੀਆਂ ਸੇਵਾਵਾਂ ਪੁਰੀ ਤਨਦੇਹੀ ਨਾਲ ਨਿਭਾਈਆਂ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਤੌਰ ਸਿਵਲ ਸਰਜਨ ਹੁਸ਼ਿਆਰਪੁਰ ਵੱਜੋਂ ਜਿਹੜੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਸਾਰੀਆਂ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ਵਿੱਚ ਕਰਨ ਲਈ ਯੋਗ ਯਤਨ ਕਰਨਗੇ ਤਾਂ ਜੋ ਹਰ ਇਕ ਨਾਗਰਿਕ ਨੂੰ ਸਰਕਾਰੀ ਤੌਰ ਤੇ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਹਨਾਂ ਹਾਜ਼ਰ ਸਟਾਫ਼ ਨੂੰ ਇਕ ਟੀਮ ਵਾਂਗ ਕੰਮ ਕਰਦੇ ਹੋਏ ਸਮੇਂ ਦੇ ਪਾਬੰਦ ਰਹਿ ਕੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਲਈ ਆਖਿਆ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡੀਐਮਸੀ ਡਾਕਟਰ ਹਰਬੰਸ ਕੌਰ, ਜ਼ਿਲ੍ਹਾ ਟੀਕਾਕਰਣ ਅਫਸਰ ਡਾਕਟਰ ਸੀਮਾ ਗਰਗ, ਸਹਾਇਕ ਸਿਵਲ ਸਰਜਨ ਡਾਕਟਰ ਕਮਲੇਸ਼ ਕੁਮਾਰੀ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਡਾਕਟਰ ਸਵਾਤੀ, ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਮੋਹਨ ਸਿੰਘ, ਡੀ.ਪੀ.ਐਮ ਮੋਹੰਮਦ ਆਸਿਫ਼, ਡਿਪਟੀ ਮਾਸ ਮੀਡਿਆ ਅਫਸਰ ਰਮਨਦੀਪ ਕੌਰ, ਸੁਪਰਡੈਂਟ ਦਵਿੰਦਰ ਭੱਟੀ, ਭੁਪਿੰਦਰ ਸਿੰਘ, ਸਤਪਾਲ ਸਿੰਘ ਅਤੇ ਦਫਤਰ ਦਾ ਸਮੂਹ ਸਟਾਫ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly