“ਪੰਜਾਬ ਸਰਕਾਰ ਦੇ ਬੱਚਿਆਂ ਦੀ ਸਿਹਤ ਸੰਭਾਲ ਲਈ ਚੰਗੀਆਂ ਸਿਹਤ ਸਹੂਲਤਾਂ ਵੱਲ ਵੱਧਦੇ ਕਦਮ” ਵਿਸ਼ੇ ਤੇ ਕੱਢੀ ਗਈ ਝਾਕੀ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
78ਵੇਂ ਸਵਤੰਤਰਤਾ ਦਿਵਸ ਦੇ ਮੌਕੇ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਜਿਲਾ ਪ੍ਰਸ਼ਾਸਨ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਲਾਈਨ ਵਿਖੇ ਕੀਤੇ ਗਏ ਜਿਲ੍ਹਾ ਪੱਧਰੀ ਸਮਾਰੋਹ ਵਿੱਚ “ਪੰਜਾਬ ਸਰਕਾਰ ਦੇ ਬੱਚਿਆਂ ਦੀ ਸਿਹਤ ਸੰਭਾਲ ਲਈ ਚੰਗੀਆਂ ਸਿਹਤ ਸਹੂਲਤਾਂ ਵੱਲ ਵੱਧਦੇ ਕਦਮ” ਵਿਸ਼ੇ ਤੇ ਝਾਕੀ ਵੀ ਕੱਢੀ ਗਈ। ਝਾਕੀ ਜਿਲਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੇ ਡਿਪਟੀ ਮਾਸ ਮੀਡੀਆ ਅਫਸਰ ਡਾ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ ਅਤੇ ਜਿਲਾ ਬੀ ਸੀ ਸੀ ਕੋਆਰਡੀਨੇਟਰ ਅਮਨਦੀਪ ਸਿੰਘ ਵੱਲੋਂ ਤਿਆਰ ਕੀਤੀ ਗਈ। ਸਿਹਤ ਵਿਭਾਗ ਵਲੋਂ ਕੱਢੀ ਗਈ ਇਸ ਝਾਕੀ ਵਿਚ ਸ੍ਰੀ ਗੁਰੂ ਰਾਮਦਾਸ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਗਿੱਧੇ ਰਾਹੀਂ ਪੰਜ ਸਾਲ ਵਿਚ ਸੱਤ ਵਾਰ ਵੱਖ ਵੱਖ ਸਮੇਂ ਤੇ ਕੀਤੇ ਜਾਣ ਵਾਲੇ ਟੀਕਾਕਰਣ ਨੂੰ ਦਰਸਾਇਆ ਗਿਆ ਜੋ ਕਿ ਬੱਚਿਆਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਕੀਤਾ ਜਾਂਦਾ ਹੈ। ਝਾਕੀ ਵਿਚ ਮਮਤਾ ਦਿਵਸ ਦਾ ਦ੍ਰਿਸ਼ ਵੀ ਸਿਰਜਿਆ ਗਿਆ ਜਿੱਥੇ ਏਐਨਐਮ ਵਲੋਂ ਛੋਟੇ ਬੱਚਿਆਂ ਨੂੰ ਰੋਗਾਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਜਾਂਦਾ ਹੈ ਅਤੇ ਯੂਵਿਨ ਐਪ ਤੇ ਸਾਰੇ ਬੱਚਿਆਂ ਦੇ ਟੀਕਾਕਰਨ ਦਾ ਰਿਕਾਰਡ ਰੱਖਿਆ ਜਾਂਦਾ ਹੈ। ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਨਵ ਜੰਮੇ ਬੱਚਿਆਂ ਦੀ ਦੇਖਭਾਲ ਕੀਤੀ ਜਾਂਦੀ ਹੈ। ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਸਾਲ ‘ਚ ਦੋ ਵਾਰ ਐਲਬੈਂਡਾਜ਼ੋਲ ਦੀ ਗੋਲੀ ਖਿਲਾਈ ਜਾਂਦੀ ਹੈ। ਖ਼ੂਨ ਦੀ ਕਮੀ ਤੋਂ ਬਚਾਉਣ ਲਈ ਆਇਰਨ ਸਿਰਪ ਪਿਲਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇੱਕ ਸਾਲ ਤੱਕ ਦੇ ਲੜਕਿਆਂ ਅਤੇ ਪੰਜ ਸਾਲ ਤੱਕ ਦੀਆਂ ਲੜਕੀਆਂ ਦਾ ਹਰ ਤਰਾਂ ਦਾ ਇਲਾਜ਼ ਰਾਜ ਦੇ ਸਾਰੇ ਸਰਕਾਰੀ ਹਸਪਤਾਲ ਵਿਚ ਮੁਫਤ ਕੀਤਾ ਜਾਂਦਾ ਹੈ। ਆਰਬੀਐਸਕੇ ਸਕੀਮ ਦੇ ਤਹਿਤ ਜਨਮ ਜਾਤ ਦਿਲ ਵਿਚ ਛੇਕ, ਕੱਟੇ ਬੁੱਲ ਅਤੇ ਤਾਲੂ ਵਰਗੇ 31 ਰੋਗਾਂ ਦਾ ਬਿਲਕੁਲ ਮੁਫਤ ਇਲਾਜ਼ ਕੀਤਾ ਜਾਂਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕਲਕੱਤਾ ਵਿਖੇ ਬਲਾਤਕਾਰ ਤੇ ਬੇਰਹਿਮੀ ਨਾਲ ਕੀਤੇ ਮਹਿਲਾ ਡਾਕਟਰ ਦੇ ਕਤਲ ਦੇ ਰੋਸ ਵਜੋਂ ਸੇਵਾਵਾਂ ਠੱਪ ਕੀਤੀਆਂ
Next articleਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵਰ੍ਹਦੇ ਮੀਂਹ ਵਿੱਚ ਲਗਾਇਆ ਧਰਨਾ,ਕਿਸਾਨੀ ਮੰਗਾਂ ਦਾ ਮੰਗ ਪੱਤਰ ਡਿਪਟੀ ਸਪੀਕਰ ਨੇ ਇੱਕਠ ਵਿੱਚ ਆ ਕੇ ਲਿਆ