ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਆਖੇ ਲੱਗਕੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਵਾਲੇ ਪਾਸੇ ਚੱਲ ਰਹੀ ਹੈ : ਬੇਗਮਪੁਰਾ ਟਾਇਗਰ ਫੋਰਸ

ਕਾਲਜਾਂ ਨੂੰ ਖੁਦਮੁਖਤਿਆਰ ਕਰਨ ਦਾ ਮਤਲਬ ਕਿ ਫੀਸਾਂ ਚ ਵਾਧਾ ਕਰਕੇ ਵਿਦਿਆਰਥੀਆਂ ਤੇ ਵਾਧੂ ਆਰਥਿਕ ਬੋਝ ਪਾਉਣਾ ਹੈ : ਬੀਰਪਾਲ, ਨੇਕੂ, ਹੈਪੀ

ਹੁਸ਼ਿਆਰਪੁਰ (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ  ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਫੋਰਸ ਦੀ ਇੱਕ ਜਰੂਰੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਮੁਹੱਲਾ ਭਗਤ ਨਗਰ ਵਿਖੇ ਫੋਰਸ ਦੇ ਸੂਬਾ ਪ੍ਰਧਾਨ ਬੀਰਪਾਲ ਠਰੋਲੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਫੋਰਸ ਦੇ ਦੁਆਬਾ ਪ੍ਰਧਾਨ ਨੇਕੂ ਅਜਨੋਹਾ ਤੇ ਜ਼ਿਲਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਵਿੱਚ ਬੋਲਦਿਆਂ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕੇਂਦਰ ਦੀ ਨਵੀਂ ਸਿੱਖਿਆ ਨੀਤੀ ਦੇ ਤਹਿਤ ਹੀ ਪੰਜਾਬ ਦੇ 8 ਕਾਲਜਾਂ ਨੂੰ ਖੁਦਮੁਖਤਿਆਰ ਕਰਕੇ ਸਿਖਿਆ ਦੇਣ ਤੋਂ ਆਪਣੇ ਹੱਥ ਪਿੱਛੇ ਖਿੱਚ ਰਹੀ ਹੈ। ਸਰਕਾਰ ਵੱਲੋਂ ਕਾਲਜਾਂ ਨੂੰ ਖੁਦਮੁਖਤਿਆਰ ਕਰਨ ਸੰਬੰਧੀ ਕੋਈ  ਵੀ ਡਰਾਫਟ ਜਾਂ ਨੋਟੀਫਿਕੇਸ਼ਨ ਕਾਲਜਾਂ ਨੂੰ ਨਹੀਂ ਦਿੱਤਾ ਗਿਆ ਪਰ ਡੀਪੀਆਈ ਦਫਤਰ ਵੱਲੋੰ ਜਬਾਨੀ ਕਲਾਮੀ ਕਾਲਜ ਪ੍ਰਿੰਸੀਪਲਾਂ ਨੂੰ ਯੂਜੀਸੀ  ਦੀ ਸਾਈਟ ਉੱਪਰ ਖੁਦਮੁਖਤਿਆਰੀ ਲਈ ਕਾਲਜ ਦਾ ਨਾਮ ਦਰਜ ਕਰਨ ਦਾ ਹੁਕਮ ਚਾੜਿਆ ਜਾ ਰਿਹਾ ਹੈ।ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਆਖੇ ਲੱਗ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਵਾਲੇ ਪਾਸੇ ਚੱਲ ਰਹੀ ਹੈ।ਪੰਜਾਬ ਸਰਕਾਰ ਕਾਲਜਾਂ ਦੀ ਨਵੀਂ ਸਿੱਖਿਆ ਨੀਤੀ ਤਹਿਤ ਪ੍ਰਾਈਵੇਟ ਕਰਨ ਦੇ ਰਾਹ ਪੈ ਚੁੱਕੀ ਹੈ ।
ਆਗੂਆਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਵੱਡੇ ਪੱਧਰ ਤੇ ਵਿਦਿਅਕ ਅਦਾਰੇ ਬੰਦ ਹੋਣਗੇ। ਕਾਲਜਾਂ ਨੂੰ ਖੁਦਮੁਖਤਿਆਰ ਕਰਨ ਦਾ ਮਤਲਬ ਕਿ ਫੀਸਾਂ ਚ ਵਾਧਾ ਕਰਕੇ ਵਿਦਿਆਰਥੀਆਂ ਤੇ ਵਾਧੂ ਆਰਥਿਕ ਬੋਝ ਪਾਉਣਾ ਹੈ ਤੇ ਵੱਡੀ ਗਿਣਤੀ ਫੀਸਾਂ ਦੇਣ ਤੋਂ ਅਸਮਰੱਥ ਪੜ੍ਹਾਈ ਵਿੱਚੋਂ ਬਾਹਰ ਹੋ ਜਾਵੇਗੀ ਅਤੇ ਜਿਸ ਦੀ ਜੇਬ ਦੇ ਵਿੱਚ ਜਿੰਨਾ ਪੈਸਾ ਹੈ ਉਹ ਉਸ ਤਰ੍ਹਾਂ ਦੀ ਸਿੱਖਿਆ ਲੈ ਸਕੇਗਾ।ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਇਹ ਵਿਦਿਆਰਥੀ,ਅਧਿਆਪਕ ਵਿਰੋਧੀ ਫੈਸਲਾ ਵਾਪਿਸ ਨਾ ਲਿਆ ਗਿਆ ਤਾਂ ਬੇਗਮਪੁਰਾ ਟਾਇਗਰ ਫੋਰਸ
ਇਸ ਖ਼ਿਲਾਫ਼ ਤਿੱਖਾ ਸੰਘਰਸ਼ ਕਰੇਗੀ। ਆਗੂਆਂ ਨੇ ਕਿਹਾ ਕਿ ਜੇਕਰ ਫੈਸਲਾ ਵਾਪਸ ਨਾ ਲਿਆ ਤਾ ਬੇਗਮਪੁਰਾ ਟਾਇਗਰ ਫੋਰਸ ਭਰਾਤਰੀ ਜਥੇਬੰਦੀਆ ਨੂੰ ਨਾਲ ਲੈਕੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰੇਗੀ  ! ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤੀਸ਼ ਕੁਮਾਰ ਸ਼ੇਰਗੜ,ਰਾਜ ਕੁਮਾ ਬੱਧਣ ਸ਼ੇਰਗੜ ,ਸਨੀ ਸੀਣਾ,
ਬੰਟੀ ਬਸੀ ਵਾਹਦ ,ਮਿੰਟੂ ਕੁੱਲੀਆ ,ਅਮਨਦੀਪ,ਮੁਨੀਸ਼,ਚਰਨਜੀਤ ਡਾਡਾ, ਕਮਲਜੀਤ ਡਾਡਾ, ਰਾਮ ਜੀ, ਦਵਿੰਦਰ ਕੁਮਾਰ, ਪੰਮਾ ਡਾਡਾ, ਗੋਗਾ ਮਾਂਝੀ  , ਪਵਨ ਕੁਮਾਰ ਬੱਧਣ,ਅਮਨਦੀਪ ਸਿੰਘ,ਮਨੀਸ਼ ਕੁਮਾਰ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ  ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਕੁਮਾਰ,ਭਿੰਦਾ ਸੀਣਾ, ਹੈਪੀ ਫਤਹਿਗਡ਼੍ਹ,ਦਵਿੰਦਰ ਕੁਮਾਰ, ਨਿਤਿਨ ਸੈਣੀ, ਅਨਮੋਲ ਮਾਝੀ ,ਵਿਜੇ ਕੁਮਾਰ ਜੱਲੋਵਾਲ ਖਨੂਰ , ਕਾਲੂ ਬਾਬਾ ਰਹੀਮਪੁਰ ਰਵਿ ਸੁੰਦਰ ਨਗਰ,ਬਾਲੀ ਫਤਿਹਗੜ੍ਹ ,ਰਣਜੀਤ ਨੌ ਗਰਾਵਾਂ,ਦਿਲਬਾਗ ਫਤਿਹਗੜ੍ਹ ,ਅਜੇ ਬਸੀ ਜਾਨਾ  ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੁੱਧ 18 ਅਗਸਤ ਨੂੰ ਚੱਬੇਵਾਲ ਵਿਖੇ ਹੋਵੇਗੀ ਵਿਸ਼ਾਲ ਰੈਲੀ : ਪ੍ਰਿੰਸ ਗੜਦੀਵਾਲਾ ,ਜਗਵਿੰਦਰ ਸਿੰਘ
Next articleऑल इंडिया पीपुल्स फ्रंट की राष्ट्रीय कार्य समिति की 14 अगस्त 2024 को हुई वर्चुअल बैठक में हुए विचार विमर्श का सार संकलन