ਤਿੰਨ ਰੋਜ਼ਾ ਸਮਾਗਮਾਂ ਦੌਰਾਨ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ ਲਗਾਏ ਗਏ ਵਿਸ਼ਾਲ ਲੰਗਰ, ਵੱਡੀ ਗਿਣਤੀ ਵਿੱਚ ਬੀਬੀਆਂ ਤੇ ਨੌਜਵਾਨਾਂ ਕੀਤੀ ਨਿਸ਼ਕਾਮ ਸੇਵਾ

 ਕਪੂਰਥਲਾ , (ਸਮਾਜ ਵੀਕਲੀ) ( ਕੌੜਾ)- ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਦਾ 256ਵਾਂ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਸੁਚੱਜੀ ਅਗਵਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ‌ ਸ੍ਰੀ ਅਖੰਡ ਪਾਠ ਸਾਹਿਬ ਜੀ  ਦੇ ਭੋਗ ਪਾਏ ਗਏ ।ਉਪਰੰਤ ਦੀਵਾਨ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੁੰਦਰ ਦੀਵਾਨ ਸਜਾਏ ਗਏ ਜਿਸ ਵਿਚ ਸੰਤ ਮਹਾਂਪੁਰਸ਼ ਤੇ ਹੋਰ ਸ਼ਖਸ਼ੀਅਤਾਂ ਤੇ ਰਾਗੀ, ਢਾਡੀ, ਕਵੀਸ਼ਰ ਤੇ ਕਥਾ ਵਾਚਕਾਂ ਵੱਲੋਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੂੰ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜੀਵਨ ਅਤੇ ਸਿੱਖ ਇਤਿਹਾਸ ਦੀ ਸਾਂਝ ਪਾਈ ਗਈ। ਇਹਨਾਂ 3 ਰੋਜਾ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜਰੀਆਂ ਭਰਦਿਆਂ ਨਿਸ਼ਕਾਮ ਸੇਵਾ ਕੀਤੀ। ਇਹਨਾਂ ਸਮਾਗਮਾਂ ਵਿੱਚ ਪਹੁੰਚੀਆਂ ਵੱਡੀ ਗਿਣਤੀ ਸੰਗਤਾਂ ਲਈ ਨਵੇਂ ਬਣੇ ਵਿਸ਼ਾਲ ਲੰਗਰ ਹਾਲ ਵਿੱਚ ਚਾਹ ਪਕੌੜੇ, ਮਠਿਆਈਆਂ, ਠੰਡੇ ਮਿੱਠੇ ਜਲ, ਸ਼ਰਦਾਈ, ਆਈਸ ਕਰੀਮ, ਫਰੂਟ , ਸਾਗ, ਮੱਕੀ ਦੀ ਰੋਟੀ, ਮਾਲ ਪੂੜਿਆਂ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਹਨਾਂ ਤਿੰਨ ਰੋਜ਼ਾ ਸਮਾਗਮਾਂ ਦੌਰਾਨ ਗੁਰੂ ਨਾਨਕ ਸੇਵਕ ਜਥਾ (ਬਾਹਰਾ) ਦੇ ਪ੍ਰਧਾਨ ਭਾਈ ਸੰਤੋਖ ਸਿੰਘ ਬਿਧੀਪੁਰ ਦੀ ਅਗਵਾਈ ਹੇਠ ਸਮੂਹ ਸੇਵਾਦਾਰਾਂ ਤੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਦਿਨ ਰਾਤ ਨਿਸ਼ਕਾਮ ਸੇਵਾ ਕਰਦਿਆਂ ਸੰਗਤਾਂ ਵਾਸਤੇ ਲੰਗਰ ਤਿਆਰ ਕੀਤੇ ਗਏ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਵਰਤਾਏ ਗਏ। ਸੰਗਤ ਲਈ ਸ਼ਰਦਈ ,ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਜਿਸ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ ਸੰਗਤਾਂ ਨੂੰ ਰਾਹਤ ਦਿਵਾਈ ਗਈ। ਸਮਾਗਮ ਦੌਰਾਨ ਨਤਮਸਤਕ ਹੋ ਰਹੀਆਂ ਹਜ਼ਾਰਾਂ ਸੰਗਤਾਂ ਦੇ ਲਈ ਲੰਗਰ ਦੇ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਮਹਿਸੂਸ ਨਹੀਂ ਕੀਤੀ ਗਈ ਅਤੇ ਵੱਡੀ ਗਿਣਤੀ ਵਿੱਚ ਬੀਬੀਆਂ ਵੱਲੋਂ ਪ੍ਰਸ਼ਾਦੇ ਖੁਦ ਹੀ ਸੇਵਾ ਭਾਵਨਾ ਨਾਲ ਤਿਆਰ ਕੀਤੇ ਜਾ ਰਹੇ ਸਨ ਅਤੇ ਕਿਸੇ ਵੀ ਪ੍ਰਕਾਰ ਦੀ ਕੋਈ ਮਸ਼ੀਨ ਦੀ ਵਰਤੋਂ ਨਹੀਂ ਕੀਤੀ ਗਈ। ਸਮਾਗਮਾ ਦੌਰਾਨ ਵੱਡੀ ਗਿਣਤੀ ਵਿੱਚ ਬੀਬੀਆਂ ਨੌਜਵਾਨ ਤੇ ਸਮੂਹ ਸੇਵਾਦਾਰ ਆਪਣੀਆਂ ਆਪਣੀਆਂ ਨਿਸ਼ਕਾਮ ਸੇਵਾਵਾਂ ਨਿਭਾਉਂਦੇ ਹੋਏ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੇ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous article“ਸਾਉਣ ਮਹੀਨਾ ਬੱਦਲ ਕਾਲੇ”
Next articleਕੋਲਕਾਤਾ ਡਾਕਟਰ ਰੇਪ ਮਾਮਲਾ: ਆਰਜੀ ਹਸਪਤਾਲ ਦੇ 42 ਡਾਕਟਰਾਂ ਦੇ ਤਬਾਦਲੇ ਰੱਦ, ਕੇਂਦਰ ਨੇ ਹਰ ਦੋ ਘੰਟੇ ਬਾਅਦ ਰਾਜਾਂ ਤੋਂ ਮੰਗੀ ਰਿਪੋਰਟ