ਸ਼੍ਰੀ ਖੁਰਾਲਗੜ੍ਹ ਸਾਹਿਬ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਤੱਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਸ੍ਰੀ ਖੁਰਾਲਗੜ੍ਹ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਨਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਭਾਦੋਂ ਦੇ ਜੇਠੇ ਐਤਵਾਰ ਸੰਨ 1515 ਈਸਵੀ ਨੂੰ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਉਣਾ ਕੀਤਾ ਸੀ। ਗੁਰੂ ਸਾਹਿਬ ਜੀ ਨੇ 4 ਸਾਲ 2 ਮਹੀਨੇ 11ਦਿਨ ਰਹਿ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਸੀ। ਗੁਰੂ ਸਾਹਿਬ ਜੀ ਨੇ ਸੰਗਤਾਂ ਨੂੰ ਪੰਜਾਬ ਦੀ ਧਰਤੀ ਤੇ ਪਵਿੱਤਰ ਤੇ ਵਡਮੁੱਲਾ ਤੀਰਥ ਬਖਸ਼ਿਸ਼ ਕੀਤਾ। ਇਸ ਮੌਕੇ ਸੰਤ ਬਾਬਾ ਲਖਵੀਰ ਸਿੰਘ ਜੀ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਵਿਸ਼ੇਸ਼ ਤੌਰ ਤੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਗੁਰੂਘਰ ਦੀ ਕਮੇਟੀ ਦੇ ਪ੍ਰਧਾਨ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ, ਚੇਅਰਮੈਨ ਡਾਕਟਰ ਕੁਲਵਰਨ ਸਿੰਘ ਜੀ, ਕੈਸ਼ੀਅਰ ਹਰਭਜਨ ਸਿੰਘ ਜੀ, ਗੁਰੂਘਰ ਦੇ ਹੈਡ ਗ੍ਰੰਥੀ ਬਾਬਾ ਨਰੇਸ਼ ਸਿੰਘ ਜੀ, ਬਾਬਾ ਸੁਖਦੇਵ ਸਿੰਘ ਜੀ, ਚੌਧਰੀ ਜੀਤ ਸਿੰਘ ਜੀ, ਸਤਪਾਲ ਸਿੰਘ ਜੀ, ਡਾਕਟਰ ਵਿਪਿਨ ਕੁਮਾਰ ਜੀ, ਡਾਕਟਰ ਜਸਵੀਰ ਵਿੱਕੀ ਜੀ, ਚਰਨ ਭਾਰਤੀ ਜੀ, ਭਾਈ ਬਲਜਿੰਦਰ ਸਿੰਘ ਜੀ ਤੇ ਭਾਈ ਦੀਪਕ ਸਿੰਘ ਜੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly