ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਤੀਆਂ ਦਾ ਮੇਲਾ ਵਾਈਸ ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ ਖਹਿਰਾ ਦੀ ਯੋਗ ਅਗਵਾਈ ਹੇਠ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਿੱਬਾ ਦੇ ਪ੍ਰਿੰਸੀਪਲ ਡਾ. ਨਿਰਮਲ ਸਿੰਘ ਅਤੇ ਲੈਕਚਰਾਰ ਚਰਨਜੀਤ ਸਿੰਘ ਕੈਮਿਸਟਰੀ ਵਿਭਾਗ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪ੍ਰੋ. ਅਮਨਦੀਪ ਕੌਰ ਦੀ ਦਿਸ਼ਾ ਨਿਰਦੇਸ਼ਾਂ ਅਧੀਨ ਕਾਲਜ ਦੇ ਵੱਖ ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਟੱਪੇ, ਲੋਕ ਗੀਤ, ਭੰਗੜਾ, ਗਿੱਧਾ ਅਤੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਦੀ ਪ੍ਰਦਰਸ਼ਨੀ ਆਦਿ ਕਲਾਵਾਂ ਦਾ ਆਯੋਜਨ ਕੀਤਾ ਗਿਆ। ਜੇਤੂ ਰਹੀਆਂ ਵਿਦਿਆਰਥਣਾਂ ਨੂੰ ਆਏ ਹੋਏ ਮਹਿਮਾਨਾਂ ਦੁਆਰਾ ਸਨਮਾਨਿਤ ਕੀਤਾ ਗਿਆ। ਖਾਣ ਪੀਣ ਦੀਆਂ ਚੀਜਾਂ ਦੇ ਨਾਲ ਨਾਲ ਕੌਸਮੋਟੌਲੋਜੀ ਵਿਭਾਗ ਦੁਆਰਾ ਮਹਿੰਦੀ ਦੀ ਸਟਾਲ ਲਗਾਈ ਗਈ। ਵਿਦਿਆਰਥਣਾਂ ਦੁਆਰਾ ਇਸ ਮੌਕੇ ਤੇ ਪੀਂਘਾਂ ਝੂਟੀਆਂ ਤੇ ਕਿੱਕਲੀਆਂ ਪਾਈਆਂ ਗਈਆਂ। ਇਸ ਮੌਕੇ ਤੇ ਡਾ. ਪਰਮਜੀਤ ਕੌਰ ਕਾਮਰਸ ਵਿਭਾਗ, ਡਾ. ਪਰਮਜੀਤ ਕੌਰ ਸਾਇੰਸ ਵਿਭਾਗ, ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly