(ਸਮਾਜ ਵੀਕਲੀ) ਪਿਛਲੇ ਦਿਨੀ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਜੂਨੀਅਰ ਮਹਿਲਾ ਡਾਕਟਰ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਦਿਲ ਕੰਬਾਊ ਅਤੇ ਵਹਿਸ਼ੀਅਨਾ ਬਲਾਤਕਾਰ ਤੇ ਕਤਲ ਦੇ ਰੋਸ ਵਜੋਂ ਐਸਸੀ/ਬੀਸੀ ਅਧਿਆਪਕ ਯੂਨੀਅਨ ਲੁਧਿਆਣਾ ਦੇ ਮੈਂਬਰਾਂ ਦੀ ਇਕੱਤਰਤਾ ਮੰਡੀ ਮੁੱਲਾਂਪੁਰ ਵਿਖੇ ਹੋਈ।ਰੋਸ ਮੀਟਿੰਗ ਵਿੱਚ ਸਟੇਟ ਕਮੇਟੀ ਮੈਂਬਰ ਬਲਵਿੰਦਰ ਸਿੰਘ ਲਤਾਲਾ ਅਤੇ ਜਿਲਾ ਪ੍ਰਧਾਨ ਭੁਪਿੰਦਰ ਸਿੰਘ ਚੰਗਣਾ ਤੋਂ ਇਲਾਵਾ ਹਾਜ਼ਰ ਹੋਏ ਮੈਂਬਰਾਂ ਨੇ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਈ ਮਹਿਲਾ ਡਾਕਟਰ ਦੀ ਰੂਹ ਦੀ ਸ਼ਾਂਤੀ ਹਿੱਤ ਦੋ ਮਿੰਟ ਦਾ ਮੌਨ ਧਾਰਿਆ ਅਤੇ ਦੇਸ਼ ਵਿੱਚ ਔਰਤਾਂ, ਬੱਚਿਆਂ ਉੱਪਰ ਹੋ ਰਹੇ ਅਜਿਹੇ ਅੱਤਿਆਚਾਰਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੌਜੂਦਾ ਲੋਕਤੰਤਰੀ ਭਾਰਤ ਵਿੱਚ ਇਹਨਾਂ ਘਟਨਾਵਾਂ ਨੂੰ ਦੇਸ਼ ਦੇ ਮੱਥੇ ਤੇ ਕਲੰਕ ਗਰਦਾਨਿਆ। ਸਰਕਾਰਾਂ ਦੁਆਰਾ ਬੱਚੀਆਂ ,ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਈ ਸਵਾਲ ਖੜੇ ਕੀਤੇ ਅਤੇ ਮਹਿਲਾ ਡਾਕਟਰ ਦੇ ਕਾਤਲਾਂ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕਕਰਦਿਆਂ ਪੀੜਤਾ ਨੂੰ ਇਨਸਾਫ ਦਵਾਉਣ ਹਿੱਤ ਦੇਸ਼ ਭਰ ਵਿੱਚ ਲੋਕਾਂ ਦੁਆਰਾ ਕੀਤੇ ਜਾ ਰਹੇ ਵਿਰੋਧ ਨੂੰ ਸਹੀ ਠਹਿਰਾਇਆ। ਰੋਸ ਮੀਟਿੰਗ ਵਿੱਚ ਜਿਲ੍ਹਾ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਡਾਂਗੋ, ਪਰਮਜੀਤ ਸਿੰਘ, ਰਣਜੀਤ ਸਿੰਘ ਹਠੂਰ, ਮਨੋਹਰ ਸਿੰਘ ਦਾਖਾ, ਹਰਭਿੰਦਰ ਸਿੰਘ ਮੁੱਲਾਪੁਰ ,ਸੁਖਦੇਵ ਸਿੰਘ ਜੱਟਪੁਰੀ, ਰਵਿੰਦਰ ਸਿੰਘ ਜਾਂਗਪੁਰ ਅਤੇ ਸਤਨਾਮ ਸਿੰਘ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly