ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ 25 ਅਗਸਤ ਨੂੰ

ਸੰਗਰੂਰ,  (ਸਮਾਜ ਵੀਕਲੀ)  (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 25 ਅਗਸਤ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਧਰਮਸ਼ਾਲਾ ਬਾਬਾ ਹਿੰਮਤ ਸਿੰਘ ਸੰਗਰੂਰ ਵਿਖੇ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਸਮਾਗਮ ਉਪਰੰਤ ਸਭਾ ਦੀ ਕਾਰਜਕਾਰਨੀ ਦੀ ਇਕੱਤਰਤਾ ਹੋਵੇਗੀ, ਜਿਸ ਵਿੱਚ ਸਭਾ ਦੀ ਮੈਂਬਰਸ਼ਿੱਪ ਨਵਿਆਉਣ, ਸਾਲਾਨਾ ਸਮਾਗਮ ਕਰਵਾਉਣ ਅਤੇ ਮਿੰਨੀ ਕਹਾਣੀ-ਸੰਗ੍ਰਹਿ ਛਪਵਾਉਣ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਮੌਕੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬੁੱਧ ਚਿੰਤਨ
Next articleਡਾਕਟਰਾਂ ਦੀ ਹੜਤਾਲ