ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸਮਾਰਟ ਮਿਡਲ ਸਕੂਲ ਘੱਕੇਵਾਲ ਵਿਖੇ ਸੈਮੀਨਾਰ ਆਯੋਜਿਤ

ਨਵਾਂਸ਼ਹਿਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ)
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਮਿਡਲ ਸਮਾਰਟ ਸਕੂਲ ਘੱਕੇਵਾਲ ਵਿਖੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਪ੍ਰੀਆ ਸੂਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਦੁਆਰਾ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਦੌਰਾਨ ਪੈਰਾ ਲੀਗਲ ਵਲੰਟੀਅਰ ਦੇਸ ਰਾਜ ਬਾਲੀ  ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਪੋਕਸੋ ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ, ਕਿ ਜੇਕਰ ਬੱਚਿਆਂ ਨੂੰ ਕੋਈ ਤੰਗ ਪ੍ਰੇਸਾਨ ਕਰਦਾ ਹੈ, ਸਰੀਰਕ ਤੌਰ ਤੇ ਗ਼ਲਤ ਤਰੀਕੇ ਨਾਲ ਛੇੜਛਾੜ ਕਰਦਾ ਹੈ, ਕੋਈ ਅਸ਼ਲੀਲ ਵੀਡੀਓ ਦਿਖਾਉਂਦਾ ਹੈ, ਗਲਤ ਮੈਸੇਜ ਕਰਦਾ ਹੈ, ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਦਾ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵੇਲੇ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਜ਼ਰੂਰ ਦੱਸਣ, ਜਾਂ ਬੱਚਿਆਂ ਦੇ ਹੈਲਪ ਲਾਈਨ ਨੰਬਰ 1098 ਤੇ ਕਾਲ ਕਰਕੇ ਮਦਦ ਲੈ ਸਕਦੇ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਸ ਸੀ/ਐਸ ਟੀ ਜ਼ਾਤ ਨਾਲ ਸਬੰਧਤ ਵਿਅਕਤੀ, ਬੱਚੇ, ਬਜ਼ੁਰਗ, ਔਰਤਾਂ, ਅਪੰਗ ਵਿਅਕਤੀ, ਬੇਗਾਰ ਦਾ ਮਾਰਿਆ, ਜੇਲ੍ਹ ਵਿੱਚ ਬੰਦ ਕੈਦੀ, ਉਦਯੋਗਿਕ ਕਾਮੇ, ਮਾਨਸਿਕ ਰੋਗੀ ਅਤੇ ਉਹ ਵਿਅਕਤੀ ਜਿਨਾਂ ਦੀ ਆਮਦਨ ਸਾਲਾਨਾ ਤਿੰਨ ਲੱਖ ਰੁਪਏ ਤੋਂ ਘੱਟ ਹੈ। ਉਹ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ ਅਤੇ ਵਕੀਲ ਦੀਆਂ ਸੇਵਾਵਾਂ ਮੁਫਤ ਲੈ ਸਕਦੇ ਹਨ। ਉਹਨਾਂ ਬੱਚਿਆਂ ਨੂੰ ਦੇਸ਼ ਵਿੱਚ ਬੱਚਿਆਂ ਲਈ ਬਣੇ ਵੱਖ ਵੱਖ ਕਾਨੂੰਨਾਂ ਪ੍ਰਤੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ ਨੇ  ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜ਼ਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਤੋਂ ਲਈ ਜਾ ਸਕਦੀ ਹੈ। ਸਕੂਲ ਦੇ ਇੰਚਾਰਜ ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੀਆਂ ਚੁਣੌਤੀਆਂ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਬੱਚਿਆਂ ਨੂੰ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੇ ਕਹਿਣੇ ‘ਚ ਰਹਿਣ ਲਈ ਪ੍ਰੇਰਿਆ ਅਤੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ, ਦੇਸ ਰਾਜ ਬਾਲੀ, ਮੈਡਮ ਰੀਤੂ ਅਤੇ ਕੁਲਵਿੰਦਰ ਕੌਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਰਮਾਏਦਾਰਾਂ ਅਤੇ ਸਰਕਾਰਾਂ ਤੋਂ ਮਜਦੂਰਾਂ ਦੀ ਲੁੱਟ-ਖਸੁੱਟ ਵਿਰੁੱਧ – ਮਜਦੂਰ ਪੰਚਾਇਤ 1 ਸਤੰਬਰ ਨੂੰ
Next articleਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ